ਅਫਗਾਨਿਸਤਾਨ ਦੇ ਕਾਬੁਲ 'ਚ ਸਿੱਖਾਂ ਦੇ ਸਸਕਾਰ ਮੌਕੇ ਹੋਇਆ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

By  Jashan A March 27th 2020 09:14 AM

ਕਾਬੁਲ : ਅਫਗਾਨਿਸਤਾਨ ਦੇ ਕਾਬੁਲ ਵਿੱਚ ਇੱਕ ਵਾਰ ਫਿਰ ਤੋਂ ਸਿੱਖਾਂ 'ਤੇ ਹਮਲਾ ਹੋਣ ਦਾ ਮਾਮਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਹਮਲੇ 'ਚ ਮਾਰੇ ਗਏ ਸਿੱਖਾਂ ਦੇ ਸਸਕਾਰ ਮੌਕੇ ਸ਼ਮਸ਼ਾਨਘਾਟ ਨੇੜੇ ਅੱਤਵਾਦੀਆਂ ਨੇ ਧਮਾਕਾ ਕਰ ਦਿੱਤਾ। ਇਸ ਧਮਾਕੇ 'ਚ ਇੱਕ ਬੱਚਾ ਜ਼ਖਮੀ ਹੋ ਗਿਆ ਹੈ, ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਹੈ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਕਾਬੁਲ ਦੇ ਸ਼ੋਰ ਬਾਜ਼ਾਰ 'ਚ ਸਥਿਤ ਗੁਰਦੁਆਰਾ ਸਾਹਿਬ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਕਰੀਬ 25 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦਾ ਸਸਕਾਰ ਕੀਤਾ ਜਾ ਰਿਹਾ ਸੀ ਕਿ ਅੱਤਵਾਦੀਆਂ ਇੱਕ ਵਾਰ ਫਿਰ ਘਿਨੌਣੀ ਹਰਕਤ ਕਰ ਦਿੱਤੀ।

ਹੋਰ ਪੜ੍ਹੋ: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ 3 ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਕੇ ਕੀਤਾ ਕਤਲ

ਇਸ ਹਮਲੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਉਹਨਾਂ ਅਫਗਾਨਿਸਤਾਨ 'ਚ ਵਸ ਰਹੇ ਸਿੱਖਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

https://twitter.com/mssirsa/status/1243082804730032129?s=20

ਉਧਰ ਭਾਰਤੀ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਪੀੜਤ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਤੇ ਜਲਦੀ ਹੀ ਉਹਨਾਂ ਦੀ ਸੰਭਵ ਮਦਦ ਕੀਤੀ ਜਾਵੇਗੀ।

-PTC News

Related Post