ਕਿਸਾਨੀ ਬਿੱਲਾਂ ਨੂੰ ਲੈਕੇ ਵਿਸ਼ੇਸ਼ ਸੈਸ਼ਨ ਦਾ ਸਮਾਂ ਵਧਾਇਆ

By  Jagroop Kaur October 18th 2020 06:38 PM

ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨ ਬਿੱਲਾਂ ਦਾ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਸੱਦੇ ਗਏ 19 ਅਕਤੂਬਰ ਦੇ ਵਿਸ਼ੇਸ਼ ਇਜਲਾਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਸੋਮਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਇਕ ਦਿਨ ਦੀ ਬਜਾਏ ਦੋ ਦਿਨ ਚੱਲੇਗਾ।monsoon session of parliament 2020 monsoon session of parliament 2020ਸੈਸ਼ਨ ਦੇ ਸਮੇਂ ਨੂੰ ਦੋ ਦਿਨਾਂ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਸੋਮਵਾਰ ਨੂੰ ਹੋਣ ਵਾਲੀ ਕੰਮਕਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਰਸਮੀ ਤੌਰ 'ਤੇ ਲਿਆ ਜਾਵੇਗਾ। ਸਰਕਾਰੀ ਸੂਤਰਾਂ ਨੇ ਕਿਹਾ ਕਿ ਦੋ ਦਿਨਾਂ ਸੈਸ਼ਨ ਵਿਚੋਂ ਇਕ ਦਿਨ ਖੇਤੀ ਬਿੱਲਾਂ 'ਤੇ ਬਹਿਸ ਲਈ ਰਾਖਵਾਂ ਰੱਖਿਆ ਜਾਵੇਗਾ। [caption id="attachment_441012" align="aligncenter" width="418"]monsoon session of parliament 2020 monsoon session of parliament 2020[/caption] ਦੱਸਣਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪਹਿਲੀ ਮੀਟਿੰਗ ਦਾ ਕੋਈ ਨਤੀਜਾ ਨਹਨ ਨਿਕਲਿਆ ਸੀ। ਪਰ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਪਰਵਾਨ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ। [caption id="attachment_440649" align="aligncenter" width="533"]monsoon session of parliament 2020 monsoon session of parliament 2020[/caption] ਦੂਜੇ ਪਾਸੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਕੀ ਕਦਮ ਚੁੱਕਦੀ ਹੈ, ਇਸ 'ਤੇ ਸਾਰੀਆਂ ਧਿਰਾਂ ਦੀ ਨਜ਼ਰ ਬਣੀ ਹੋਈ ਹੈ।

Related Post