ਲੁਧਿਆਣਾ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

By  Jashan A March 9th 2020 11:53 AM -- Updated: March 9th 2020 11:54 AM

ਲੁਧਿਆਣਾ : ਲੁਧਿਆਣਾ ਦੇ ਵਰਧਮਾਨ ਸਥਿਤ ਅਜੇ ਟੈਕਸਟਾਈਲ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਪਹਿਲੇ ਫਲੋਰ 'ਤੇ ਲੱਗੀ ਹੈ, ਜਿਸ ਕਾਰਨ ਸਥਾਨਕ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

Factory Fire In Ludhianaਘਟਨਾ ਦੀ ਸੂਚਨਾ ਮਿਲਣ 'ਤੇ ਅੱਗ ਬੁਝਾਊ ਅਮਲਾ ਮੌਕੇ 'ਤੇ ਮੌਜੂਦ ਹੈ ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ: ਦਿੱਲੀ ਮਹਿਲਾ ਕਮਿਸ਼ਨ ਦੇ ਦਫਤਰ ’ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ

Factory Fire In Ludhianaਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਅੱਗ ਕਿਸ ਤਰ੍ਹਾਂ ਲੱਗੀ ਹੈ।

-PTC News

Related Post