26 ਜਨਵਰੀ ਨੂੰ ਪੈਟਰੋਲ ਪੰਪ ਬੰਦ ਹੋਣ ਦੀਆਂ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਹੋ ਜਾਓ ਸਾਵਧਾਨ

By  Jagroop Kaur January 25th 2021 07:58 PM -- Updated: January 25th 2021 08:14 PM

ਪੰਜਾਬ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।'Fake News, Tracing Rumour-Mongers': Punjab On 'Closing' Petrol Stations

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਕਿਹਾ ਕਿ ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੈਟਰੋਲ ਪੰਪ ਦੀਆਂ ਝੂਠੀਆਂ ਅਫਵਾਹਾਂ ਨੂੰ ਲੈਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਫਰਜ਼ੀ ਕਰਾਰ ਦਿੰਦਿਆਂ (ਏ. ਡੀ. ਜੀ. ਪੀ) ਲੋਕ ਸੰਪਰਕ ਅਤੇ ਨਿਊ ਏਜ ਮੀਡੀਆ, ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪੈਟਰੋਲ ਪੰਪਾਂ ਨੂੰ ਬੰਦ ਕੀਤੇ ਜਾਣ ਸਬੰਧੀ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਹੈ।

ਹੋਰ ਪੜ੍ਹੋ :ਦਿੱਲੀ ਪੁਲਿਸ ਨੇ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਦਿੱਤੀ ਹਰੀ ਝੰਡੀ, ਸ਼ਰਤਾਂ ਦੇ ਅਧਾਰ ‘ਤੇ ਹੋਵੇਗਾ ਕਿਸਾਨਾਂ ਦਾ ਮਾਰਚ

Punjab Police says social media post on closing petrol pumps fake,  initiates action

ਹੋਰ ਪੜ੍ਹੋ :ਦਿੱਲੀ ਪੁਲਿਸ ਨੇ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਦਿੱਤੀ ਹਰੀ ਝੰਡੀ, ਸ਼ਰਤਾਂ ਦੇ ਅਧਾਰ ‘ਤੇ ਹੋਵੇਗਾ ਕਿਸਾਨਾਂ ਦਾ ਮਾਰਚ

ਉਨ੍ਹਾਂ ਨੇ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ।ਏ. ਡੀ. ਜੀ. ਪੀ. ਰਾਏ ਨੇ ਦੱਸਿਆ ਕਿ ਇਸ ਅਣਅਧਿਕਾਰਤ ਪੋਸਟ ਨੂੰ ਹਟਾਉਣ ਲਈ ਫੇਸਬੁੱਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸਾਈਬਰ ਕ੍ਰਾਈਮ ਸੈੱਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇਸ ਪੋਸਟ ਨੂੰ ਵਾਇਰਲ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Related Post