ਕੈਨੇਡਾ ਜਾਣ ਦੀ ਉਡੀਕ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਲੋਕਾਂ ਨੂੰ ਮਿਲੀ ਮਨਜ਼ੂਰੀ

By  Shanker Badra October 3rd 2020 04:33 PM

ਕੈਨੇਡਾ ਜਾਣ ਦੀ ਉਡੀਕ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਲੋਕਾਂ ਨੂੰ ਮਿਲੀ ਮਨਜ਼ੂਰੀ:ਓਟਾਵਾ : ਕੈਨੇਡਾ 'ਚ ਰਹਿ ਰਹੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੈਨੇਡਾ ਸਰਕਾਰ ਵੱਲੋਂ ਤਰਸ ਦੇ ਆਧਾਰ 'ਤੇ ਆਉਣ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਦੌਰਾਨ ਹੁਣ ਟਰੂਡੋ ਸਰਕਾਰ ਨੇ ਸਰਹੱਦ ਪਾਰ ਯਾਤਰਾ ਪਾਬੰਦੀਆਂ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਹੁਣ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਕੈਨੇਡਾ 'ਚ ਦਾਖ਼ਲ ਹੋਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਜਿਸ ਨਾਲ ਇਕੱਲੇ ਰਹਿ ਰਹੇ ਲੋਕ ਆਪਣੇ ਸਕੇ ਸਬੰਧੀਆਂ ਨੂੰ ਮਿਲ ਸਕਣਗੇ।

ਕੈਨੇਡਾ ਜਾਣ ਦੀ ਉਡੀਕ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਲੋਕਾਂ ਨੂੰ ਮਿਲੀ ਮਨਜ਼ੂਰੀ  

ਜਾਣਕਾਰੀ ਅਨੁਸਾਰ ਟਰੂਡੋ ਸਰਕਾਰ ਨੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ 'ਤੇ ਦੇਸ਼ 'ਚ ਆਉਣ ਦੀ ਮਨਜ਼ੂਰੀ ਦੇਣ ਦੇ ਨਾਲ-ਨਾਲ ਕੌਮਾਂਤਰੀ ਵਿਦਿਆਰਥੀਆਂ ਨੂੰ ਵੀ ਕੁਝ ਸ਼ਰਤਾਂ ਦੇ ਨਾਲ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ ਪਰ ਅਜੇ ਕੈਨੇਡਾ ਦੀ ਸਰਹੱਦ ਗੈਰ ਜ਼ਰੂਰੀ ਯਾਤਰਾ ਲਈ ਘੱਟੋ-ਘੱਟ ਇਕ ਮਹੀਨੇ ਤੱਕ ਲਈ ਬੰਦ ਰਹੇਗੀ ਤੇ ਕੁਝ ਖ਼ਾਸ ਲੋਕ ਹੀ ਯਾਤਰਾ ਕਰ ਸਕਦੇ ਹਨ

ਕੈਨੇਡਾ ਜਾਣ ਦੀ ਉਡੀਕ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਲੋਕਾਂ ਨੂੰ ਮਿਲੀ ਮਨਜ਼ੂਰੀ

 

ਇਮੀਗ੍ਰੇਸ਼ਨ, ਸ਼ਰਨਾਰਥੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕੋ ਮੈਂਡੀਸਿਨੋ, ਲੋਕ ਸੁਰੱਖਿਆ ਮੰਤਰੀ ਬਿਲ ਬਲੇਅਰ ਅਤੇ ਸਿਹਤ ਮੰਤਰੀ ਪੈਟੀ ਹਾਜ਼ਦੂ ਨੇ ਕਿਹਾ ਕਿ ਕੈਨੇਡਾ ਦੇ ਖੇਤਰਾਂ 'ਚ ਕੋਰੋਨਾ ਕਾਰਨ ਹਾਲਾਤ ਕਾਫ਼ੀ ਵਿਗੜ ਗਏ ਸੀ ,ਜਿਸ ਕਰਕੇ ਤਰਸ ਦੇ ਆਧਾਰ 'ਤੇ ਪਰਿਵਾਰਕ ਮੈਂਬਰਾਂ ਨੂੰ ਆਉਣ ਦੀ ਮਨਜ਼ੂਰੀ ਦੇਣਾ ਜ਼ਰੂਰੀ ਹੈ ਪਰ ਬਾਕੀ ਲੋਕਾਂ ਲਈ ਮਨਜ਼ੂਰੀ ਨਹੀਂ।

ਕੈਨੇਡਾ ਜਾਣ ਦੀ ਉਡੀਕ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਲੋਕਾਂ ਨੂੰ ਮਿਲੀ ਮਨਜ਼ੂਰੀ

ਉਨ੍ਹਾਂ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਦੇ ਪਰਿਵਾਰਕ ਮੈਂਬਰ, ਜਿਨ੍ਹਾਂ 'ਚ ਬਾਲਗ ਬੱਚੇ, ਪੋਤੇ-ਪੋਤੀਆਂ, ਭੈਣ-ਭਰਾ, ਦਾਦਾ-ਦਾਦੀ ਅਤੇ ਉਹ ਜੋੜੇ ਜੋ ਇਕ ਸਾਲ ਤੋਂ ਵੱਧ ਸਮੇਂ ਤੋਂ ਰਿਸ਼ਤੇ 'ਚ ਰਹੇ ਹਨ ਕੈਨੇਡਾ ਆ ਸਕਣਗੇ। ਇਸ ਸਬੰਧੀ 8 ਅਕਤੂਬਰ ਨੂੰ ਨਿਯਮ ਜਾਰੀ ਹੋਣਗੇ। ਇਸ ਤੋਂ ਇਲਾਵਾ ਗੰਭੀਰ ਬਿਮਾਰੀ ਨਾਲ ਜੂਝ ਰਹੇ ਵਿਅਕਤੀ ਦਾ ਨਜ਼ਦੀਕੀ ਦੋਸਤ ਵੀ ਕੈਨੇਡਾ ਆ ਸਕਦਾ ਹੈ। ਕੌਮਾਂਤਰੀ ਵਿਦਿਆਰਥੀ ਜੋ ਕਿ ਸਿੱਖਿਆ ਸੰਸਥਾਵਾਂ 'ਚ ਦਾਖ਼ਲਾ ਲੈ ਰਹੇ ਹਨ ਅਤੇ ਜਿਨ੍ਹਾਂ ਦੀ ਕੋਵਿਡ-19 ਤਿਆਰੀ ਯੋਜਨਾ ਨੂੰ ਸੂਬਾਈ ਜਾਂ ਖੇਤਰੀ ਸਿਹਤ ਅਧਿਕਾਰੀਆਂ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ,ਉਹ ਵੀ 20 ਅਕਤੂਬਰ ਤੋਂ ਕੈਨੇਡਾ 'ਚ ਆ ਸਕਣਗੇ।

-PTCNews

Related Post