ਪ੍ਰਸਿੱਧ ਵਿਦਵਾਨ ਤੇ ਲੇਖਕ 'ਸਰਦਾਰ-ਏ-ਕੌਮ' ਡਾ. ਸਰੂਪ ਸਿੰਘ ਅਲੱਗ ਦਾ ਦੇਂਹਾਤ

By  Ravinder Singh August 6th 2022 09:39 AM

ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਸਰਦਾਰ-ਏ-ਕੌਮ' ਦੇ ਐਵਾਰਡ ਨਾਲ ਸਨਮਾਨਿਤ ਵੱਖ-ਵੱਖ ਭਾਸ਼ਾਵਾਂ ਵਿੱਚ 110 ਦੇ ਕਰੀਬ ਧਾਰਮਿਕ ਪੁਸਤਕਾਂ ਦੇ ਲੇਖਕ ਤੇ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ ਹੈ। ਉਹ 86 ਵਰ੍ਹਿਆਂ ਦੇ ਸਨ। ਡਾ. ਅਲੱਗ ਪਿਛਲੇ ਲਗਪਗ ਡੇਢ ਮਹੀਨੇ ਤੋਂ ਸੀਐਮਸੀ ਹਸਪਤਾਲ ਵਿੱਚ ਇਲਾਜ ਅਧੀਨ ਸਨ ਜਿੱਥੇ ਅੱਜ ਉਨ੍ਹਾਂ ਅੰਤਿਮ ਸਾਹ ਲਿਆ। ਡਾ. ਸਰੂਪ ਸਿੰਘ ਅਲੱਗ ਵੱਲੋਂ ਅਲੱਗ ਸ਼ਬਦ ਯੱਗ ਟਰੱਸਟ ਦੀ ਸਥਾਪਨਾ ਕਰਕੇ ਕਰੋੜਾਂ ਰੁਪਏ ਦੇ ਮੁੱਲ ਦੀਆਂ ਇਹ ਪੁਸਤਕਾਂ ਲੰਗਰ ਦੇ ਰੂਪ ਵਿੱਚ ਲੋਕਾਂ ਨੂੰ ਵੰਡੀਆਂ ਗਈਆਂ ਹਨ। ਉਨ੍ਹਾਂ ਦੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਬਾਰੇ ਲਿਖੀ ਪੁਸਤਕ 'ਹਰਿਮੰਦਰ ਦਰਸ਼ਨ' ਦੇ 218 ਐਡੀਸ਼ਨ ਪ੍ਰਕਾਸ਼ਿਤ ਹੋਏ ਸਨ ਇਹ ਪੁਸਤਕ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੂੰ ਵੰਡੀ ਜਾ ਰਹੀ ਹੈ।

ਪ੍ਰਸਿੱਧ ਵਿਦਵਾਨ ਤੇ ਲੇਖਕ 'ਸਰਦਾਰ-ਏ-ਕੌਮ' ਡਾ. ਸਰੂਪ ਸਿੰਘ ਅਲੱਗ ਦਾ ਦੇਂਹਾਤਇਹ ਪੁਸਤਕ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿੱਚ ਵੀ ਪ੍ਰਕਾਸ਼ਤ ਕੀਤੀ ਗਈ ਹੈ। ਇਸ ਪੁਸਤਕ ਨੇ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਇਨਾਮ ਵੀ ਜਿੱਤਿਆ ਹੈ। ਡਾ. ਸਰੂਪ ਸਿੰਘ ਅਲੱਗ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਉਸ ਤੋਂ ਬਾਅਦ ਧਾਰਮਿਕ ਪੁਸਤਕਾਂ ਦੀ ਪ੍ਰਕਾਸ਼ਨਾ ਵਿੱਚ ਲੱਗ ਗਏ ਸਨ। ਉਨ੍ਹਾਂ ਵੱਲੋਂ ਲੱਖਾਂ ਦੀ ਗਿਣਤੀ ਵਿੱਚ ਇਹ ਪੁਸਤਕਾਂ ਮੁਫ਼ਤ ਵੰਡ ਕੇ ਇਕ ਰਿਕਾਰਡ ਬਣਾਇਆ ਗਿਆ ਹੈ।

ਡਾ. ਅਲੱਗ ਨੂੰ ਦੇਸ਼-ਵਿਦੇਸ਼ ਵਿੱਚ ਸੈਂਕੜੇ ਐਵਾਰਡ ਹਾਸਲ ਹੋਏ ਸਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਿੰਸੀਪਲ ਗੰਗਾ ਸਿੰਘ ਯਾਦਗਾਰੀ ਐਵਾਰਡ ਨਾਲ ਅਤੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਸਾਹਿਤਕਾਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੇ ਪੁੱਤਰ ਸੁਖਿੰਦਰਪਾਲ ਸਿੰਘ ਅਲੱਗ ਨੇ ਦੱਸਿਆ ਹੈ ਕਿ ਡਾ. ਸਰੂਪ ਸਿੰਘ ਅਲੱਗ ਦਾ ਅੰਤਮ ਸੰਸਕਾਰ ਅੱਜ ਦਿਨ ਸ਼ਨਿੱਚਰਵਾਰ ਨੂੰ ਬਾਅਦ ਦੁਪਹਿਰ 12 ਵਜੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕਲੋਨੀ 'ਚ ਮਰੇ ਪਸ਼ੂ ਸੁੱਟਣ ਆਏ ਲੋਕਾਂ ਨਾਲ ਵਿਵਾਦ ਮਗਰੋਂ ਪਿੰਡ ਵਾਸੀਆਂ ਵੱਲੋਂ ਹਾਈਵੇ ਜਾਮ

Related Post