ਫਰੀਦਕੋਟ: ਕੋਰੋਨਾ ਵਾਇਰਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਚੌਕਸ, ਚੁੱਕੇ ਜਾ ਰਹੇ ਨੇ ਅਹਿਮ ਕਦਮ

By  Jashan A March 23rd 2020 12:05 PM -- Updated: March 23rd 2020 12:07 PM

ਫਰੀਦਕੋਟ: ਕਰੋਨਾ ਵਾਇਰਸ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਰ ਅਹਿਤਆਤ ਵਰਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮੁਹੱਲੇ ਵਿਚ ਸ਼ਾਮਲ ਹੋਣ ਵਾਲੇ ਕੁਝ ਲੋਕਾਂ 'ਚ ਇਸ ਖਤਰਨਾਕ ਵਾਇਰਸ ਦੇ ਲੱਛਣ ਪਾਏ ਜਾਣ ਦੇ ਚਲਦੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਲੋਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜੋ ਹੋਲਾ ਮੁਹੱਲਾ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਗਏ ਸਨ। ਹੁਣ ਤੱਕ ਜਿਲ੍ਹੇ ਦੇ ਪਿੰਡ ਚੰਦਬਾਜਾ ਅਤੇ ਅਰਾਈਆਂ ਵਾਲਾ ਕਲਾਂ ਦੇ ਕੁਝ ਅਜਿਹੇ ਲੋਕਾਂ ਦੀ ਸਿਹਤ ਜਾਂਚ ਕਰ ਸੈਂਪਲ ਲਏ ਗਏ ਹਨ ਅਤੇ ਦੋਹਾਂ ਪਿੰਡਾਂ ਨੂੰ ਸੀਲ ਕੀਤਾ ਗਿਆ ਹੈ। ਹੋਰ ਪੜ੍ਹੋ: ਰੁਜਗਾਰ ਮੇਲੇ 'ਤੇ ਨੌਜਵਾਨਾਂ ਦੇ ਹੱੱਥ ਨੌਕਰੀਆਂ ਦੀ ਜਗ੍ਹਾ ਆਏ ਧੱਕੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ASI ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਪਿੰਡ ਚੰਦਬਾਜਾ ਦੇ ਬਾਹਰ ਨਾਕਾਬੰਦੀ ਕੀਤੀ ਗਈ ਹੈ, ਕਿਉਂਕਿ ਇਸ ਪਿੰਡ ਦੇ ਕੁਝ ਲੋਕ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਗਏ ਸਨ। ਉਹਨਾਂ ਦੀ ਸਿਹਤ ਜਾਂਚ ਕੀਤੀ ਗਈ ਹੈ ਅਤੇ ਕੁਝ ਲੋਕਾਂ ਦੇ ਸੈਂਪਲ ਲਏ ਗਏ ਹਨ। ਉਹਨਾਂ ਕਿਹਾ ਕਿ ਸਾਵਧਾਨੀ ਵਜੋਂ ਪਿੰਡ ਦੇ ਬਾਹਰ ਨਾਕਾ ਲਗਾਇਆ ਗਿਆ ਹੈ ਕਿਸੇ ਨੂੰ ਵੀ ਬਿਨਾਂ ਜਰੂਰੀ ਕੰਮ ਦੇ ਪਿੰਡ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਨਾ ਹੀ ਬਾਹਰੋਂ ਕਿਸੇ ਨੂੰ ਪਿੰਡ ਅੰਦਰ ਜਾਣ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਨਾਲ ਹੀ ਲੋਕਾਂ ਅਤੇ ਵਹੀਕਲਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। -PTC News

Related Post