ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਟਿੱਲਾ ਬਾਬਾ ਫਰੀਦ ਜੀ ਤੋਂ ਗੁਰਦੁਆਰਾ ਗੋਦੜੀ ਸਾਹਿਬ ਤੱਕ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

By  Jashan A September 23rd 2019 01:17 PM

ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਟਿੱਲਾ ਬਾਬਾ ਫਰੀਦ ਜੀ ਤੋਂ ਗੁਰਦੁਆਰਾ ਗੋਦੜੀ ਸਾਹਿਬ ਤੱਕ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ,ਫਰੀਦਕੋਟ: ਫਰੀਦਕੋਟ ਦੀ ਇਤਿਹਾਸਕ ਧਰਤੀ ‘ਤੇ ਬਾਬਾ ਸ਼ੇਖ ਫ਼ਰੀਦ ਜੀ ਦਾ ਆਗਮਨ ਪੁਰਬ ਇਸ ਸਾਲ ਵੀ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Nagar Kirtanਜਿਸ ਦੌਰਾਨ ਸ਼ਹਿਰ ਫਰੀਦਕੋਟ ‘ਚ ਰੌਣਕਾਂ ਲੱਗੀਆਂ ਹੋਈਆਂ ਹਨ। 18 ਸਤੰਬਰ ਤੋਂ ਸ਼ੁਰੂ ਹੋਏ ਇਸ ਵਿਰਾਸਤੀ ਮੇਲਾ ਦਾ ਅੱਜ ਛੇਵਾਂ ਅਤੇ ਬਹੁਤ ਹੀ ਮਹੱਤਵਪੂਰਨ ਦਿਨ ਹੈ। ਦਰਅਸਲ, ਅੱਜ ਟਿੱਲਾ ਬਾਬਾ ਫਰੀਦ ਜੀ ਤੋਂ ਗੁਰਦੁਆਰਾ ਗੋਦੜੀ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਹੈ।

Nagar Kirtanਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫ਼ਲ ਬਣਾ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਇਹ ਨਗਰ ਕੀਰਤਨ ਸ਼ਹਿਰ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਗੋਦੜੀ ਸਾਹਿਬ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਸੰਪਨ ਹੋਵੇਗਾ।

Nagar Kirtanਇਥੇ ਇਹ ਵੀ ਦੱਸਣਾ ਬਣਦਾ ਹੈ ਕਿ 18 ਸਤੰਬਰ ਤੋਂ ਸ਼ੁਰੂ ਹੋਏ ਮੇਲੇ 'ਚ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਹਨ। 19 ਸਤੰਬਰ 2019 ਨੂੰ ਮੇਲੇ ਦਾ ਰਸਮੀ ਐਲਾਨ ਹੋਇਆ।

Nagar Kirtanਜਿਸ ਤੋਂ ਬਾਅਦ ਪੁਸਤਕ ਮੇਲਾ, ਪੇਂਟਿੰਗ ਮੁਕਾਬਲੇ ਅਤੇ ਕਈ ਖੇਡਾਂ ਦਾ ਆਗਾਜ਼ ਹੋਇਆ। ਜਿਸ 'ਚ ਦੂਰ-ਦੂਰ ਤੋਂ ਪਹੁੰਚ ਕੇ ਖਿਡਾਰੀਆਂ ਨੇ ਭਾਗ ਲਿਆ। ਉਥੇ ਹੀ ਪਿਛਲੇ ਪੰਜ ਦਿਨਾਂ 'ਚ ਸੱਭਿਆਚਾਰਕ ਪ੍ਰੋਗਰਾਮ, ਨਾਟਕ ਅਤੇ ਕਈ ਸੈਮੀਨਰ ਵੀ ਕਰਵਾਏ ਗਏ।

-PTC News

Related Post