ਫ਼ਰੀਦਕੋਟ : ਕੇਂਦਰੀ ਮਾਡਰਨ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਹੋਈ ਮੌਤ

By  Shanker Badra February 6th 2019 03:58 PM

ਫ਼ਰੀਦਕੋਟ : ਕੇਂਦਰੀ ਮਾਡਰਨ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਹੋਈ ਮੌਤ:ਫ਼ਰੀਦਕੋਟ : ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਇੱਕ ਕੈਦੀ ਦੀ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਕੈਦੀ ਦੀ ਪਛਾਣ ਮਨਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ (52) ਵਾਸੀ ਸ਼ਾਮਖੇੜਾ ਜ਼ਿਲਾ ਫਾਜ਼ਿਲਕਾ ਵਜੋਂ ਹੋਈ ਹੈ। [caption id="attachment_252152" align="aligncenter" width="300"]Faridkot: Central Modern jail Prisoner death ਫ਼ਰੀਦਕੋਟ : ਕੇਂਦਰੀ ਮਾਡਰਨ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਹੋਈ ਮੌਤ[/caption] ਮਨਜੀਤ ਸਿੰਘ ਵਾਸੀ ਸ਼ਾਮਖੇੜਾ ਜ਼ਿਲ੍ਹਾ ਫ਼ਾਜ਼ਿਲਕਾ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ, ਜਿਸ ਨੂੰ ਕਿ ਸਿਹਤ ਖ਼ਰਾਬ ਹੋਣ ਕਾਰਨ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਸੀ। [caption id="attachment_252150" align="aligncenter" width="300"]Faridkot: Central Modern jail Prisoner death ਫ਼ਰੀਦਕੋਟ : ਕੇਂਦਰੀ ਮਾਡਰਨ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਹੋਈ ਮੌਤ[/caption] ਜਾਣਕਾਰੀ ਅਨੁਸਾਰ ਮ੍ਰਿਤਕ ਕੈਦੀ ਮਨਜੀਤ ਸਿੰਘ ਤੀਜੇ ਕਤਲ ਕਾਂਡ ਦੇ ਮਾਮਲੇ 'ਚ ਫਰੀਦਕੋਟ ਦੀ ਮਾਡਰਨ ਜੇਲ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ।ਜਿਥੇ ਬੀਤੇ ਦਿਨ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਅੱਜ ਉਸ ਦੀ ਮੌਤ ਹੋ ਗਈ ਹੈ। -PTCNews

Related Post