ਫ਼ਰੀਦਕੋਟ 'ਚ ਡੀਸੀ ਦਫ਼ਤਰ ਘੇਰਨ ਜਾ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾ , ਪਾਣੀ ਦੀਆਂ ਬੁਛਾੜਾਂ ਤੇ ਅਥਰੂ ਗੈਸ ਛੱਡੀ

By  Shanker Badra December 7th 2019 06:26 PM

ਫ਼ਰੀਦਕੋਟ 'ਚ ਡੀਸੀ ਦਫ਼ਤਰ ਘੇਰਨ ਜਾ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾ , ਪਾਣੀ ਦੀਆਂ ਬੁਛਾੜਾਂ ਤੇ ਅਥਰੂ ਗੈਸ ਛੱਡੀ:ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਨਾਲ ਜਿਨਸੀ ਸੋਸ਼ਣ ਦੇ ਮਾਮਲੇ 'ਚ ਐਕਸ਼ਨ ਕਮੇਟੀ ਦੀ ਅਗਵਾਈ 'ਚ ਪ੍ਰਦਰਸ਼ਨਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਸੀ। ਜਦੋਂ ਅੱਜ ਪ੍ਰਦਰਨਸ਼ਕਾਰੀ ਡਿਪਟੀ ਕਮਿਸ਼ਨਰ ਦਫਤਰ ਘੇਰਨ ਲਈ ਨਿਕਲੇ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂਨੂੰ ਖਦੇਰੜਨ ਵਾਸਤੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ , ਪਾਣੀ ਦੀਆਂ ਬੋਛਾੜਾਂ ਛੱਡੀਆਂ ਅਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ। ਉਨ੍ਹਾਂ 'ਚੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਵੀ ਲਿਆ ਹੈ।

Faridkot DC office protesters Police Lathi charge ,Water cannon ਫ਼ਰੀਦਕੋਟ 'ਚ ਡੀਸੀ ਦਫ਼ਤਰ ਘੇਰਨ ਜਾ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾ , ਪਾਣੀ ਦੀਆਂ ਬੁਛਾੜਾਂ ਤੇ ਅਥਰੂ ਗੈਸ ਛੱਡੀ

ਦੱਸ ਦੇਈਏ ਕਿ ਬਾਬਾ ਫਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਨੇ ਵਿਭਾਗ ਦੇ ਐੱਚਓਡੀ 'ਤੇ ਸਰੀਰਿਕ ਸੋਸ਼ਣ ਦੇ ਦੋਸ਼ ਲਾਏ ਹਨ।ਜਦੋਂ ਉਸ ਨੇ ਇਸ ਦੀ ਸ਼ਿਕਾਇਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਕੀਤੀ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਉਸੇ ਨੂੰ ਮੁਲਜ਼ਮਾਂ ਦੇ ਕਟਹਿਰੇ 'ਚ ਖੜ੍ਹਾ ਕਰਨ ਲੱਗਾ। ਜਿਸ ਤੋਂ ਬਾਅਦ ਉਸਨੂੰ ਇਨਸਾਫ਼ ਲੈਣ ਲਈ ਸੰਘਰਸ਼ ਕਰਨਾ ਪਿਆ ਹੈ। ਜਿਸ ਦੀ ਸ਼ਿਕਾਇਤ ਡੀ.ਸੀ. ਅਤੇ ਐੱਸ.ਐੱਸ.ਪੀ. ਨੂੰ ਦਿੱਤੀ ਗਈ ਸੀ।

Faridkot DC office protesters Police Lathi charge ,Water cannon ਫ਼ਰੀਦਕੋਟ 'ਚ ਡੀਸੀ ਦਫ਼ਤਰ ਘੇਰਨ ਜਾ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾ , ਪਾਣੀ ਦੀਆਂ ਬੁਛਾੜਾਂ ਤੇ ਅਥਰੂ ਗੈਸ ਛੱਡੀ

ਜਿਸ ਤੋਂ ਬਾਅਦ ਮਹਿਲਾ ਡਾਕਟਰ ਦੀ ਸ਼ਿਕਾਇਤ 'ਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵੱਲੋਂ ਏਡੀਸੀ ਪਰਮਜੀਤ ਕੌਰ ਦੀ ਅਗਵਾਈ 'ਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਸ ਜਾਂਚ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ 2 ਦਸੰਬਰ ਨੂੰ ਦਿੱਤੀ ਜਾਣੀ ਸੀ ਪਰ ਹਾਲੇ ਤੱਕ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਕ ਨਹੀਂ ਕੀਤੀ ਜਾ ਰਹੀ ਹੈ। ਇਸੇ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਸਬੰਧੀ ਐਕਸ਼ਨ ਕਮੇਟੀ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ।

-PTCNews

Related Post