ਫਰੀਦਕੋਟ - ਗੁਰੂਹਰਸਹਾਏ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਡਿਊਟੀ 'ਤੇ ਜਾ ਰਹੇ ਅਧਿਆਪਕ ਦੀ ਮੌਤ

By  Shanker Badra July 5th 2019 05:52 PM

ਫਰੀਦਕੋਟ - ਗੁਰੂਹਰਸਹਾਏ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਡਿਊਟੀ 'ਤੇ ਜਾ ਰਹੇ ਅਧਿਆਪਕ ਦੀ ਮੌਤ:ਫਰੀਦਕੋਟ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ।

Faridkot -GuruHarshay Highway Road Accident ,Teacher death ਫਰੀਦਕੋਟ - ਗੁਰੂਹਰਸਹਾਏ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਡਿਊਟੀ 'ਤੇ ਜਾ ਰਹੇ ਅਧਿਆਪਕ ਦੀ ਮੌਤ

ਫਰੀਦਕੋਟ-ਗੁਰੂਹਰਸਹਾਏ ਹਾਈਵੇ 'ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇਕ ਅਧਿਆਪਕ ਦੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਮਹਾਦੇਵ ਕੁਮਾਰ ਵਜੋਂ ਹੋਈ ਜੋ ਕਿ ਫਰੀਦਕੋਟ ਦਾ ਰਹਿਣ ਵਾਲਾ ਸੀ ਅਤੇ ਸਾਦਿਕ ਵਿਖੇ ਸਰਕਾਰੀ ਸਕੂਲ ਵਿਚ ਵੋਕੇਸ਼ਨਲ ਅਧਿਆਪਕ ਵਜੋਂ ਤਾਇਨਾਤ ਸੀ।

 Faridkot -GuruHarshay Highway Road Accident ,Teacher death ਫਰੀਦਕੋਟ - ਗੁਰੂਹਰਸਹਾਏ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਡਿਊਟੀ 'ਤੇ ਜਾ ਰਹੇ ਅਧਿਆਪਕ ਦੀ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੁੱਖ ਮੰਤਰੀ 9 ਜੁਲਾਈ ਨੂੰ 93 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਕਰਨਗੇ ਸਨਮਾਨਤ : ਰਾਣਾ ਸੋਢੀ

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਮਹਾਦੇਵ ਕੁਮਾਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਡਿਊਟੀ ਜਾ ਰਿਹਾ ਸੀ। ਇਸ ਦੌਰਾਨ ਉਸ ਦੇ ਮੋਟਰਸਾਈਕਲ ਦੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਜਿਸ ਤੋਂ ਬਾਅਦ ਮਹਾਦੇਵ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

-PTCNews

Related Post