ਫਰੀਦਕੋਟ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ,ਵਰਕਰਾਂ 'ਚ ਭਾਰੀ ਉਤਸਾਹ

By  Shanker Badra September 16th 2018 11:26 AM

ਫਰੀਦਕੋਟ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ,ਵਰਕਰਾਂ 'ਚ ਭਾਰੀ ਉਤਸਾਹ:ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਜਿਸ ਨੂੰ ਲੈ ਕੇ ਫਰੀਦਕੋਟ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।ਪੁਲਿਸ ਵਲੋਂ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਹੋਵੇਗੀ।ਇਸ ਰੈਲੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਲਈ ਕੁੱਝ ਰੂਟ ਤੈਅ ਕੀਤੇ ਗਏ ਹਨ।ਜਿਸ ਦੇ ਲਈ ਬਾਜਾਖਾਨਾ ਤੋਂ ਫਰੀਦਕੋਟ -ਜੈਤੋ ਰੂਟ ਅਤੇ ਨਵਾਂ ਕੌਮੀ ਸ਼ਾਹਰਾਹ ਕੋਟਕਪੂਰਾ ਤੋਂ ਫਰੀਦਕੋਟ ਰੂਟ ਦੀ ਇਜਾਜ਼ਤ ਮਿਲੀ ਹੈ।ਇਸ ਦੇ ਨਾਲ ਹੀ ਕੋਟਕਪੂਰਾ ਤੋਂ ਫਰੀਦਕੋਟ ਪੁਰਾਣਾ ਰਸਤਾ ਅਤੇ ਬਾਜਾਖਾਨਾ ਤੋਂ ਕੋਟਕਪੂਰਾ -ਬਰਗਾੜੀ ਰੂਟ ਬੰਦ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪਹਿਲਾਂ ਇਸ ਰੈਲੀ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮਾਮਲਾ ਹਾਈਕੋਰਟ ਕੋਲ ਪਹੁੰਚਿਆ।ਹਾਈਕੋਰਟ ਨੇ ਇਸ 'ਤੇ ਆਪਣਾ ਫੈਸਲਾ ਸੁਣਾਉਂਦਿਆਂ ਅਕਾਲੀ ਦਲ ਨੂੰ ਰੈਲੀ ਕਰਨ ਦੀ ਮਨਜ਼ੂਰੀ ਦੇ ਦਿੱਤੀ। -PTCNews

Related Post