ਫ਼ਰੀਦਕੋਟ : ਇੰਨਸਾਫ਼ ਲਈ ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਨੂੰ ਪੁਲਿਸ ਨੇ ਜਬਰਨ ਚੁੱਕਿਆ

By  Shanker Badra December 6th 2019 03:24 PM

ਫ਼ਰੀਦਕੋਟ : ਇੰਨਸਾਫ਼ ਲਈ ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਨੂੰ ਪੁਲਿਸ ਨੇ ਜਬਰਨ ਚੁੱਕਿਆ:ਫ਼ਰੀਦਕੋਟ : ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਪੀੜਤ ਮਹਿਲਾ ਡਾਕਟਰ ਇਨਸਾਫ਼ ਦੀ ਮੰਗ ਨੂੰ ਲੈ ਕੇਪਿਛਲੇ ਇੱਕ ਮਹੀਨੇ ਤੋਂਡੀਸੀ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਹੋਈ ਸੀ।ਜਿਸ ਨੂੰ ਪੁਲਿਸ ਨੇ ਅੱਜ ਜਬਰਨਹਿਰਾਸਤ 'ਚ ਲੈ ਲਿਆ ਹੈ ਅਤੇ ਹਿਰਾਸਤ 'ਚ ਲੈਣ ਤੋਂ ਬਾਅਦ ਪੁਲਿਸ ਪੀੜਤ ਡਾਕਟਰ ਨੂੰ ਸਿਟੀ ਥਾਣਾ ਲੈ ਗਈ ਹੈ।

Faridkot Protest Woman doctor forcibly taken by police ਫ਼ਰੀਦਕੋਟ : ਇੰਨਸਾਫ਼ ਲਈ ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਨੂੰ ਪੁਲਿਸ ਨੇ ਜਬਰਨ ਚੁੱਕਿਆ

ਮਿਲੀ ਜਾਣਕਾਰੀ ਅਨੁਸਾਰ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਇਨਸਾਫ਼ ਦੀ ਮੰਗ ਨੂੰ ਲੈ ਕੇ ਜਿਨਸੀਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਡੀਸੀ ਦਫ਼ਤਰ ਸਾਹਮਣੇ ਪਿਛਲੇ ਇੱਕ ਮਹੀਨੇ ਤੋਂ ਧਰਨੇ ਤੇ ਬੈਠੀ ਹੋਈ ਸੀ। ਉਹ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਫ਼ਰੀਦਕੋਟ ਤਹਿਤ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਡਾਕਟਰ ਹੈ।

Faridkot Protest Woman doctor forcibly taken by police ਫ਼ਰੀਦਕੋਟ : ਇੰਨਸਾਫ਼ ਲਈ ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਨੂੰ ਪੁਲਿਸ ਨੇ ਜਬਰਨ ਚੁੱਕਿਆ

ਇਸ ਦੌਰਾਨਪੀੜਤ ਮਹਿਲ ਡਾਕਟਰ ਦਾ ਦੋਸ਼ ਹੈ ਕਿ ਉਸ ਦੇ ਹੀ ਵਿਭਾਗ ਦੇ ਐੱਚਓਡੀ ਵੱਲੋਂ ਉਸ ਨਾਲ ਦੁਰਵਿਹਾਰ ਕੀਤਾ ਗਿਆ। ਜਦੋਂ ਉਸ ਨੇ ਇਸ ਦੀ ਸ਼ਿਕਾਇਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਕੀਤੀ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਉਸੇ ਨੂੰ ਮੁਲਜ਼ਮਾਂ ਦੇ ਕਟਹਿਰੇ 'ਚ ਖੜ੍ਹਾ ਕਰਨ ਲੱਗਾ। ਜਿਸ ਤੋਂ ਬਾਅਦ ਉਸਨੂੰ ਇਨਸਾਫ਼ ਲੈਣ ਲਈ ਸੰਘਰਸ਼ ਕਰਨਾ ਪਿਆ ਹੈ।

Faridkot Protest Woman doctor forcibly taken by police ਫ਼ਰੀਦਕੋਟ : ਇੰਨਸਾਫ਼ ਲਈ ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਨੂੰ ਪੁਲਿਸ ਨੇ ਜਬਰਨ ਚੁੱਕਿਆ

ਦੱਸ ਦੇਈਏ ਕਿ ਮਹਿਲਾ ਡਾਕਟਰ ਦੀ ਸ਼ਿਕਾਇਤ 'ਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵੱਲੋਂ ਏਡੀਸੀ ਪਰਮਜੀਤ ਕੌਰ ਦੀ ਅਗਵਾਈ 'ਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਸ ਜਾਂਚ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ 2 ਦਸੰਬਰ ਨੂੰ ਦਿੱਤੀ ਜਾਣੀ ਸੀ ਪਰ ਹਾਲੇ ਤਕ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਕ ਨਹੀਂ ਕੀਤੀ ਜਾ ਰਹੀ ਹੈ। ਇਸੇ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਸਬੰਧੀ ਪੀੜਤਾ ਸ਼ੁੱਕਰਵਾਰ ਸਵੇਰੇ ਡੀਸੀ ਦਫ਼ਤਰ ਦੇ ਗੇਟ 'ਤੇ ਧਰਨੇ 'ਤੇ ਬੈਠ ਗਈ ਅਤੇ ਯੂਨੀਵਰਸਿਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

-PTCNews

Related Post