ਆਪਣੀ ਮੰਗਾਂ ਨੂੰ ਲੈ ਕੇ "ਬਾਬਾ ਫਰੀਦ ਯੂਨੀਵਰਸਿਟੀ" ਦੇ ਮੁਲਾਜ਼ਮਾਂ ਵੱਲੋਂ ਸੰਘਰਸ਼ ਨੂੰ ਤੇਜ਼, 5 ਮੁਲਾਜ਼ਮ ਮਰਨ ਵਰਤ 'ਤੇ ਬੈਠੇ

By  Jashan A December 26th 2019 05:00 PM

ਆਪਣੀ ਮੰਗਾਂ ਨੂੰ ਲੈ ਕੇ "ਬਾਬਾ ਫਰੀਦ ਯੂਨੀਵਰਸਿਟੀ" ਦੇ ਮੁਲਾਜ਼ਮਾਂ ਵੱਲੋਂ ਸੰਘਰਸ਼ ਨੂੰ ਤੇਜ਼, 5 ਮੁਲਾਜ਼ਮ ਮਰਨ ਵਰਤ 'ਤੇ ਬੈਠੇ,ਫਰੀਦਕੋਟ: ਬੀਤੇ 31 ਦਿਨਾਂ ਤੋਂ ਹੜਤਾਲ ਕਰ ਧਰਨੇ 'ਤੇ ਬੈਠੇ ਬਾਬਾ ਫਰੀਦ ਯੂਨੀਵਰਸਿਟੀ ਦੇ ਠੇਕਾ ਅਧਾਰਿਤ ਮੁਲਾਜ਼ਮਾਂ ਨੇ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਨੂੰ ਭੰਗ ਕਰ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।

Fdk Protestਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਘਰਸ਼ਕਾਰੀ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹਨਾਂ ਵਲੋਂ ਬੀਤੇ ਕਰੀਬ 31 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ,ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਹੋਰ ਪੜ੍ਹੋ: ਇੱਕ ਵਿਅਕਤੀ ਨੇ ਜ਼ਮੀਨੀ ਝਗੜੇ ਨੂੰ ਲੈ ਕੇ ਪੁਲਿਸ ਦੇ ਸਾਹਮਣੇ ਖ਼ੁਦ ਨੂੰ ਲਗਾਈ ਅੱਗ

ਮੁਲਾਜ਼ਮਾਂ ਨੇ ਕਿਹਾ ਕਿ ਬੀਤੇ ਦਿਨੀ ਜਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਹਲਕਾ ਵਿਧਾਇਕ ਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿਲੋਂ ਨਾਲ ਮੀਟਿੰਗ ਕਰਵਾ ਕੇ ਗੱਲਬਾਤ ਕਰਵਾਈ ਗਈ ਸੀ ਤੇ ਉਹਨਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਸੀ।

Fdk Protestਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁਲਾਜਮਾਂ ਦੀਆਂ ਕੋਈ ਵੀ ਮੰਗਾਂ ਨਹੀਂ ਮੰਨੀਆਂ ਜ਼ਾ ਰਹੀਆਂ।ਇਸੇ ਲਈ ਅੱਜ 5 ਮੁਲਾਜ਼ਮ ਮਰਨ ਵਰਤ ਤੇ ਬੈਠੇ ਹਨ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਮੁਲਾਜ਼ਮਾਂ ਨੇ ਦੱਸਿਆ ਸੀ ਕਿ 2017 'ਚ ਵੀ ਉਹਨਾਂ ਵਲੋਂ ਸੰਘਰਸ਼ ਵਿੱਢਿਆ ਗਿਆ ਸੀ, ਪਰ 2 ਮੁਲਾਜਮਾਂ ਵਲੋਂ ਸੁਸਾਈਡ ਕਰਨ ਦੀ ਕੋਸ਼ਿਸ਼ ਦੇ ਚਲਦੇ ਜਿਥੇ ਯੂਨੀਵਰਸਿਟੀ ਨੇ ਉਹਨਾਂ ਦੀਆਂ ਤਨਖਾਹਾਂ ਵਿਚ ਮਾਮੂਲੀ ਵਾਧਾ ਕੀਤਾ ਸੀ ਉਥੇ ਹੀ ਉਹਨਾਂ ਨੂੰ ਸੰਘਰਸ਼ ਰੋਕਣਾ ਪਿਆ ਸੀ ਪਰ ਹੁਣ ਉਹ ਕਿਸੇ ਵੀ ਹਾਲਤ ਵਿਚ ਪਿੱਛੇ ਨਹੀਂ ਹਟਣਗੇ ਤੇ ਆਪਣੀਆਂ ਮੰਗਾਂ ਮਨਵਾ ਕੇ ਰਹਿਣਗੇ।

Fdk Protestਜਿਕਰਯੋਗ ਹੈ ਕਿ ਯੂਨੀਵਰਸਿਟੀ ਅਧੀਨ ਕਰੀਬ 12 ਸਾਲ ਤੋਂ ਠੇਕਾ ਅਧਾਰ 'ਤੇ ਕੰਮ ਕਰਦੇ ਆ ਰਹੇ 237 ਦੇ ਕਰੀਬ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

-PTC News

Related Post