ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿਚ ਬਰਗਾੜੀ ਮੋਰਚਾ ਖਤਮ ਕਰਨ ਦਾ ਐਲਾਨ

By  Jashan A December 9th 2018 05:00 PM -- Updated: December 9th 2018 05:06 PM

ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿਚ ਬਰਗਾੜੀ ਮੋਰਚਾ ਖਤਮ ਕਰਨ ਦਾ ਐਲਾਨ,ਫਰੀਦਕੋਟ: 1 ਜੂਨ 2018 ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ 192 ਦਿਨਾਂ ਬਾਅਦ ਮੁਤਵਾਜੀ ਜਥੇਦਾਰ ਅਤੇ ਮੁਖੀ ਬਰਗਾੜੀ ਮੋਰਚਾ ਧਿਆਨ ਸਿੰਘ ਮੰਡ ਵੱਲੋਂ ਸਮਾਪਤ ਕਰ ਦਿੱਤਾ ਗਿਆ ਹੈ।

bargari morcha ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿਚ ਬਰਗਾੜੀ ਮੋਰਚਾ ਖਤਮ ਕਰਨ ਦਾ ਐਲਾਨ

ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਅਗਲੇ ਪੜਾਅ ਦਾ ਜਲਦ ਐਲਾਨ ਕਰਨ ਦਾ ਕੀਤਾ ਐਲਾਨ ਵੀ ਕੀਤਾ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਕੱਲ ਤੱਕ ਧਿਆਨ ਸਿੰਘ ਮੰਡ ਮੋਰਚੇ ਸਥਾਨ 'ਤੇ ਰਹਿਣਗੇ ਅਤੇ ਮੰਗਲਵਾਰ ਨੂੰ ਸ਼ੁਕਰਾਨਾ ਕਰਨ ਲਈ ਬਰਗਾੜੀ ਤੋਂ ਸ਼੍ਰੀ ਹਰਿਮੰਦਰ ਸਾਹਿਬ ਜਾਣਗੇ।

bargari morcha ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿਚ ਬਰਗਾੜੀ ਮੋਰਚਾ ਖਤਮ ਕਰਨ ਦਾ ਐਲਾਨ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ 1 ਜੂਨ 2018 ਬਰਗਾੜੀ ਮੋਰਚਾ ਲਗਾਇਆ ਗਿਆ ਸੀ। ਉਥੇ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ,

bargari morcha ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿਚ ਬਰਗਾੜੀ ਮੋਰਚਾ ਖਤਮ ਕਰਨ ਦਾ ਐਲਾਨ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ,ਫਰੀਦਕੋਟ ਤੋਂ ਕਾਂਗਰਸ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਕਾਂਗਰਸ ਦੇ ਜੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜੀਰਾ, ਕਾਂਗਰਸੀ ਆਗੂ ਕੰਵਲਜੀਤ ਸਿੰਘ ਬਰਾੜ, ਵਿਧਾਇਕ ਹਰਮਿੰਦਰ ਸਿੰਘ ਗਿੱਲ ਬਰਗਾੜੀ ਵਿਖੇ ਮੋਰਚੇ ਵਾਲੀ ਜਗ੍ਹਾ ਪਹੁੰਚੇ। ਜਿੰਨ੍ਹਾਂ ਦੀ ਸਹਿਮਤੀ ਤੋਂ ਬਾਅਦ ਬਰਗਾੜੀ ਮੋਰਚਾ ਸਮਾਪਤ ਕਰ ਦਿੱਤਾ ਗਿਆ ਹੈ।

-PTC News

Related Post