ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ. ਪੀ ਚਰਨਜੀਤ ਸ਼ਰਮਾਂ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ ਜੇਲ੍ਹ

By  Jashan A February 7th 2019 11:56 AM

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ. ਪੀ ਚਰਨਜੀਤ ਸ਼ਰਮਾਂ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ ਜੇਲ੍ਹ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਅੱਜ ਫਰੀਦਕੋਟ ਅਦਾਲਤ ‘ਚ ਮੁੜ ਤੋਂ ਪੇਸ਼ੀ ਹੋਈ। SIT ਦੀ ਟੀਮ ਵਲੋਂ ਚਰਨਜੀਤ ਸ਼ਰਮਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ।

fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ. ਪੀ ਚਰਨਜੀਤ ਸ਼ਰਮਾਂ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ ਜੇਲ੍ਹ

ਜਿਸ ਦੌਰਾਨ ਅੱਜ ਅਦਾਲਤ ਨੇ ਉਹਨਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ। ਦੱਸ ਦੇਈਏ ਕਿ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਹੈ। ਇਸ ਦੇ ਨਾਲ ਹੀ ਚਰਨਜੀਤ ਸ਼ਰਮਾਂ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਸ ਨੂੰ ਫਰੀਦਕੋਟ ਜਾਂ ਫਿਰੋਜ਼ਪੁਰ ਦੀ ਜੇਲ੍ਹ ਵਿਚ ਨਾਂ ਰੱਖਿਆ ਜਾਵੇ।

ਦੱਸ ਦੇਈਏ ਕਿ ਬੀਤੀ 4 ਫਰਵਰੀ ਨੂੰ SIT ਵਲੋਂ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੂੰ ਪੇਸ਼ ਕੀਤਾ ਗਿਆ ਸੀ।ਜਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਕਰਦੇ ਹੋਏ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਗਿਆ ਸੀ

fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ. ਪੀ ਚਰਨਜੀਤ ਸ਼ਰਮਾਂ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ ਜੇਲ੍ਹ

ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ਵਿਸ਼ੇਸ਼ ਟੀਮ ਵੱਲੋਂ ਸਾਬਕਾ ਐੱਸ ਐੱਸ ਪੀ ਨੂੰ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

-PTC News

Related Post