ਕੋਟਕਪੂਰਾ ਗੋਲੀਕਾਂਡ ਜਾਂਚ ਮਾਮਲਾ: ਸਾਬਕਾ SSP ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖਤਮ, ਅਦਾਲਤ ਨੇ 3 ਅਪ੍ਰੈਲ ਤੱਕ ਭੇਜਿਆ ਜੇਲ੍ਹ

By  Jashan A March 27th 2019 02:48 PM

ਕੋਟਕਪੂਰਾ ਗੋਲੀਕਾਂਡ ਜਾਂਚ ਮਾਮਲਾ: ਸਾਬਕਾ SSP ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖਤਮ, ਅਦਾਲਤ ਨੇ 3 ਅਪ੍ਰੈਲ ਤੱਕ ਭੇਜਿਆ ਜੇਲ੍ਹ ,ਫਰੀਦਕੋਟ: ਕੋਟਕਪੂਰਾ ਗੋਲੀਕਾਂਡ 'ਚ SIT ਵਲੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਦਾ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੇ ਅੱਜ ਉਸ ਨੂੰ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ।

ਜਿਸ ਦੌਰਾਨ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ SSP ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।

ਹੋਰ ਪੜ੍ਹੋ:ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਮੋਹਾਲੀ ਅਦਾਲਤ ਨੇ 7 ਦਿਨਾਂ ਪੁਲਿਸ ਰਿਮਾਂਡ `ਤੇ ਭੇਜਿਆ

ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

-PTC News

Related Post