ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ IG ਉਮਰਾਨੰਗਲ ਨੂੰ ਦਿੱਤੀ ਜ਼ਮਾਨਤ

By  Jashan A March 11th 2019 03:03 PM -- Updated: March 11th 2019 03:09 PM

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ IG ਉਮਰਾਨੰਗਲ ਨੂੰ ਦਿੱਤੀ ਜ਼ਮਾਨਤ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਗ੍ਰਿਫਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਫੈਸਲਾ ਹੋਇਆ ਹੈ। ਜਿਸ ਦੌਰਾਨ IG ਪਰਮਰਾਜ ਸਿੰਘ ਉਮਰਾਨੰਗਲ ਫਰੀਦਕੋਟ ਅਦਾਲਤ ਵੱਲੋਂ ਵੱਡੀ ਰਾਹਤ ਮਿਲ ਗਈ ਹੈ।

ig ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ IG ਉਮਰਾਨੰਗਲ ਨੂੰ ਦਿੱਤੀ ਜ਼ਮਾਨਤ

ਦਰਅਸਲ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਮਿਲ ਗਈ ਹੈ। ਫਰੀਦਕੋਟ ਦੇ ਜਿਲ੍ਹਾ ਅਤੇ ਸ਼ੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।IG ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਵੀ ਇਸ ਸੈਸ਼ਨ ਕੋਰਟ ਵਿਚ ਜ਼ਮਾਨਤ ਦੀ ਦਰਖਾਸਤ ਲਾਈ ਗਈ ਸੀ।

ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਪਿਛਲੇ ਦਿਨੀਂ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਹੁਣ ਉਹ ਪਟਿਆਲਾ ਜੇਲ੍ਹ ‘ਚ ਬੰਦ ਸੀ।

-PTC News

Related Post