ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਦੀ ਅਦਾਲਤ 'ਚ ਪੇਸ਼ੀ ਅੱਜ

By  Jashan A March 7th 2019 08:35 AM

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਦੀ ਅਦਾਲਤ 'ਚ ਪੇਸ਼ੀ ਅੱਜ,ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਮੋਗਾ ਦੇ ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਦੀ ਅੱਜ ਫਰੀਦਕੋਟ ਅਦਾਲਤ 'ਚ ਪੇਸ਼ੀ ਹੈ। ਮਿਲੀ ਜਾਣਕਾਰੀ ਮੁਤਾਬਕ ਚਰਨਜੀਤ ਸ਼ਰਮਾ ਦੀ ਪੇਸ਼ੀ ਕਿਸੇ ਵੀ ਵੇਲੇ ਫਰੀਦਕੋਟ ਅਦਾਲਤ ਜਾਂ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋ ਸਕਦੀ ਹੈ।

fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਦੀ ਅਦਾਲਤ 'ਚ ਪੇਸ਼ੀ ਅੱਜ

ਦੱਸ ਦੇਈਏ ਕਿ ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਪਟਿਆਲਾ ਜੇਲ੍ਹ 'ਚ ਬੰਦ ਹਨ। ਪਿਛਲੇ ਦਿਨੀਂ ਫਰੀਦਕੋਟ ਅਦਾਲਤ ਵੱਲੋਂ ਸੁਣਵਾਈ ਕਰਦਿਆਂ ਉਹਨਾਂ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ।ਚਰਨਜੀਤ ਸ਼ਰਮਾ ਦਾ ਅੱਜ ਜੂਡੀਸ਼ੀਅਲ ਅੱਜ ਖਤਮ ਹੋ ਰਿਹਾ ਹੈ, ਜਿਸ ਦੌਰਾਨ ਉਹਨਾਂ ਦੀ ਅੱਜ ਕਿਸੇ ਵੀ ਵੇਲੇ ਪੇਸ਼ੀ ਹੋ ਸਕਦੀ ਹੈ।

fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਦੀ ਅਦਾਲਤ 'ਚ ਪੇਸ਼ੀ ਅੱਜ

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

-PTC News

Related Post