ਫਰੀਦਕੋਟ: ਕਰਜ਼ੇ ਨੇ ਵਿਛਾਇਆ ਇੱਕ ਹੋਰ ਘਰ 'ਚ ਸੱਥਰ, ਕਿਸਾਨ ਨੇ ਕੀਤੀ ਖ਼ੁਦਕੁਸ਼ੀ

By  Jashan A July 25th 2019 03:59 PM

ਫਰੀਦਕੋਟ: ਕਰਜ਼ੇ ਨੇ ਵਿਛਾਇਆ ਇੱਕ ਹੋਰ ਘਰ 'ਚ ਸੱਥਰ, ਕਿਸਾਨ ਨੇ ਕੀਤੀ ਖ਼ੁਦਕੁਸ਼ੀ,ਫਰੀਦਕੋਟ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਪੰਜਾਬ ਦਾ ਕਿਸਾਨ ਕਰਜ਼ੇ ਦੇ ਕਾਰਨ ਮੌਤ ਨੂੰ ਗਲੇ ਲਗਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਸੁੱਖਣਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਨੇ ਇੱਕ ਹੋਰ ਕਿਸਾਨ ਦੀ ਜਾਨ ਲੈ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸੁੱਖਣ ਵਾਲਾ ਵਜੋਂ ਹੋਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਕੋਲ ਇੱਕ ਕਿੱਲਾ ਜ਼ਮੀਨ ਸੀ ਤੇ ਉਸ ਦੇ ਸਿਰ ਕਰੀਬ 4 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਹੋਰ ਪੜ੍ਹੋ: ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ,ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਇਸ ਕਾਰਨ ਹੀ ਉਸ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਲਿਆ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ। ਉਥੇ ਹੀ ਘਟਨਾ ਸੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News

Related Post