ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

By  Jashan A April 8th 2019 01:32 PM -- Updated: April 8th 2019 01:39 PM

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪਣੇ ਇੱਕ ਹੋਰ ਉਮੀਦਵਾਰ ਦਾ ਨਾਮ ਐਲਾਨ ਦਿੱਤਾ ਗਿਆ ਹੈ। ਪਾਰਟੀ ਵੱਲੋਂ ਫਰੀਦਕੋਟ ਸੀਟ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਨਾਮ ‘ਤੇ ਮੋਹਰ ਲਗਾਈ ਗਈ ਹੈ।

fdk ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

ਟਿਕਟ ਮਿਲਣ ਤੋਂ ਬਾਅਦ ਉਹਨਾਂ ਨੇ ਚੋਣ ਪ੍ਰਚਾਰ ਤੋਂ ਪਹਿਲਾਂ ਅੱਜ ਉਹਨਾਂ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਿਆ ਅਤੇ ਬਾਬਾ ਫਰੀਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਹੋਰ ਪੜ੍ਹੋ:ਡਾਂਸਰ ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

fdk ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੁਕਾਬਲਾ ਫਰੀਦਕੋਟ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਅਤੇ ਕਾਂਗਰਸ ਵਿਚਕਾਰ ਹੀ ਹੋਵੇਗਾ।

fdk ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸੁਖਪਾਲ ਖਹਿਰਾ ਗਰੁੱਪ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 23 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ।

-PTC News

Related Post