ਜਸਪਾਲ ਕਤਲ ਮਾਮਲਾ: ਫਰੀਦਕੋਟ ਅਦਾਲਤ ਨੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ 1 ਦਿਨ ਪੁਲਿਸ ਰਿਮਾਂਡ 'ਤੇ ਭੇਜਿਆ

By  Jashan A June 4th 2019 05:02 PM

ਜਸਪਾਲ ਕਤਲ ਮਾਮਲਾ: ਫਰੀਦਕੋਟ ਅਦਾਲਤ ਨੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ 1 ਦਿਨ ਪੁਲਿਸ ਰਿਮਾਂਡ 'ਤੇ ਭੇਜਿਆ,ਫਰੀਦਕੋਟ: ਪੰਜਾਬ ਦੇ ਫਰੀਦਕੋਟ ਜ਼ਿਲੇ 'ਚ ਜਸਪਾਲ ਦੀ ਮੌਤ ਦਾ ਮਾਮਲਾ ਦਿਨੋ ਦਿਨ ਗਰਮਾਉਂਦਾ ਜਾ ਰਿਹਾ ਹੈ। ਅਜੇ ਤੱਕ ਵੀ ਪਰਿਵਾਰ ਨੂੰ ਇਨਸਾਫ਼ ਮਿਲਦਾ ਨਜ਼ਰ ਨਹੀਂ ਰਾ ਰਿਹਾ ਹੈ।

ਉਥੇ ਹੀ ਇਸ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਫਰੀਦਕੋਟ ਅਦਾਲਤ ਨੇ ਇੱਕ ਦਿਨ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਲਤ ਨੇ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕੀਤੀ ਸੀ। ਉਥੇ ਅਦਾਲਤ ਨੇ ਇਸੇ ਮਾਮਲੇ ਵਿਚ ਗਿਰਫ਼ਤਾਰ ਕੀਤੇ ਗਏ ਜਸਵੰਤ ਸਿੰਘ ਬਿੱਟਾ ਨੂੰ ਵੀ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਹੋਰ ਪੜ੍ਹੋ:ਅਜਨਾਲਾ ਹਮਲੇ ਦਾ ਮੁੱਖ ਦੋਸ਼ੀ ਬਿਕਰਮਜੀਤ 8 ਦਿਨਾਂ ਪੁਲਿਸ ਰਿਮਾਂਡ ‘ਤੇ

ਜ਼ਿਕਰਯੋਗ ਹੈ ਕਿ ਜਸਪਾਲ ਦੀ ਮੌਤ ਫਰੀਦਕੋਟ ਪੁਲਸ ਦੀ ਹਿਰਾਸਤ 'ਚ 18 ਮਈ ਨੂੰ ਹੋਈ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜਸਪਾਲ ਨੇ ਪੁਲਸ ਹਿਰਾਸਤ 'ਚ ਖੁਦਕੁਸ਼ੀ ਕੀਤੀ ਸੀ।ਇਸ ਤੋਂ ਬਾਅਦ ਨਰਿੰਦਰ ਕੁਮਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।

ਉਥੇ ਹੀ ਪੀੜਤ ਪਰਿਵਾਰ ਵੱਲੋਂ ਆਪਣੇ ਪੁੱਤ ਦੀ ਲਾਸ਼ ਲਈ ਲਗਾਤਾਰ ਡੀਸੀ ਦਫਤਰ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ, ਪਰ ਅਜੇ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ।

-PTC News

Related Post