ਫਰੀਦਕੋਟ: ਸ਼੍ਰੀ ਸ਼੍ਰੀ ਰਵਿਸ਼ੰਕਰ ਦਾ ਵਿਰੋਧ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

By  Jashan A November 23rd 2019 06:00 PM

ਫਰੀਦਕੋਟ: ਸ਼੍ਰੀ ਸ਼੍ਰੀ ਰਵਿਸ਼ੰਕਰ ਦਾ ਵਿਰੋਧ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ,ਫਰੀਦਕੋਟ: ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ 'ਚ ਹੋ ਰਹੇ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਪ੍ਰੋਗਰਾਮ ਦਾ ਕੁਝ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਵਾਪਸ ਜਾਓ ਦੇ ਸਲੋਗਨ ਦਿਖਾਏ।

Protestਮਿਲੀ ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀ ਜਿਵੇਂ ਹੀ ਪ੍ਰੋਗਰਾਮ ਵਾਲੀ ਜਗ੍ਹਾ ਦੇ ਲਈ ਵਧਣ ਲੱਗੇ ਤਾਂ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਹੋਰ ਪੜ੍ਹੋ:ਇਸ ਮਸ਼ਹੂਰ ਅਦਾਕਾਰ ਦਾ ਹੋਇਆ ਵਿਆਹ, ਨਹੀਂ ਪਹੁੰਚੀਆਂ ਵੱਡੀਆਂ ਹਸਤੀਆਂ

ਜਿਸ ਦਰਮਿਆਨ ਪੁਲਿਸ ਨਾਲ ਧੱਕਾ-ਮੁੱਕਾ ਵੀ ਹੋਈ ਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਪਰ ਫਿਰ ਵੀ ਕੁਝ ਪ੍ਰਦਰਸ਼ਨਕਾਰੀ ਅੱਗੇ ਵਧਦੇ ਹੋਏ ਯੂਨੀਵਰਸਿਟੀ 'ਚ ਪ੍ਰੋਗਰਾਮ ਵਾਲੀ ਜਗ੍ਹਾ 'ਤੇ ਪਹੁੰਚੇ ਅਤੇ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਖਿਲਾਫ ਨਾਅਰੇਬਾਜ਼ੀ ਕਰਨ ਲੱਗੇ।

Protestਇਸ ਮੌਕੇ ਜਥੇਬੰਦੀਆਂ ਵਲੋਂ ਵਿਰੋਧ ਕਰਦੇ ਹੋਏ ਕਿਹਾ ਕਿ ਸ਼੍ਰੀ ਸ਼੍ਰੀ ਰਵਿਸ਼ੰਕਰ ਦੇ ਰੂਹਾਨੀ ਲੈਕਚਰ 'ਚ ਕਿਤੇ ਨਾ ਕਿਤੇ ਇਕ ਵੱਖਵਾਦੀ ਸੋਚ ਦੀ ਝਲਕ ਪੈਂਦੀ ਹੈ ਜਿਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋ ਸਕਦੀ ਹੈ।

-PTC News

 

Related Post