ਲੋਕਤੰਤਰ ਦੀ ਜਿੱਤ ਹੋਈ ਹੈ ਅਤੇ ਰਜਵਾੜਾਸ਼ਾਹੀ ਦੀ ਹਾਰ ਹੋਈ ਹੈ :ਪ੍ਰਕਾਸ਼ ਸਿੰਘ ਬਾਦਲ

By  Shanker Badra September 16th 2018 02:41 PM -- Updated: September 16th 2018 02:52 PM

ਲੋਕਤੰਤਰ ਦੀ ਜਿੱਤ ਹੋਈ ਹੈ ਅਤੇ ਰਜਵਾੜਾਸ਼ਾਹੀ ਦੀ ਹਾਰ ਹੋਈ ਹੈ :ਪ੍ਰਕਾਸ਼ ਸਿੰਘ ਬਾਦਲ:ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਲੱਖਾਂ ਦਾ ਇਕੱਠ ਵੇਖਣ ਨੂੰ ਮਿਲਿਆ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਟੇਜ 'ਤੇ ਮੌਜੂਦ ਹੈ।Faridkot-Relly-democracy Victory-And- RajvadaShahi Lost:Parkash-Badalਇਸ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਦੀ ਪਵਿੱਤਰ ਧਰਤੀ ਨੂੰ ਮੱਥਾ ਟੇਕਿਆ ਅਤੇ ਲੋਕਤੰਤਰ ਨੂੰ ਬਚਾਉਣ ਵਾਲੇ ਜੱਜ ਦਾ ਧੰਨਵਾਦ ਕੀਤਾ ਹੈ।Faridkot Relly in victory--democracy-and : Parkash Singh Badalਇਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੋਕਤੰਤਰ ਦੀ ਜਿੱਤ ਹੋਈ ਹੈ ਅਤੇ ਰਜਵਾੜਾਸ਼ਾਹੀ ਦੀ ਹਾਰ ਹੋਈ ਹੈ। ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਗੁਰੂ ਸਹਿਬਾਨਾਂ ਦੇ ਰਸਤੇ 'ਤੇ ਚੱਲਣ ਵਾਲੀ ਪਾਰਟੀ ਹੈ।ਗੁਰੂ ਸਹਿਬਾਨਾਂ ਨੇ ਵੀ ਧਰਮ ਲਈ ਲੜਾਈ ਲੜੀ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਭਰਾ ਮਾਰੂ ਜੰਗ ਛੇੜੀ ਹੈ।ਅਕਾਲੀ ਦਲ ਨੇ ਹਮੇਸ਼ਾ ਹੀ ਧਰਮ ਅਤੇ ਗਰੀਬ ਲੋਕਾਂ ਲਈ ਕੁਰਬਾਨੀਆਂ ਦਿੱਤੀਆਂ ਹਨ।Faridkot-Relly-democracy Victory-And- RajvadaShahi Lost:Parkash-Badalਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਇੱਕ ਸ਼ਰਾਰਤੀ ਅਨਸਰ ਹਥਿਆਰ ਲੈ ਕੇ ਆ ਗਿਆ ਸੀ ,ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਜੇਕਰ ਮੇਰੀ ਅਤੇ ਸੁਖਬੀਰ ਦੀ ਸ਼ਹਾਦਤ ਨਾਲ ਪੰਜਾਬ ਦੀ ਅਮਨ ਸ਼ਾਂਤੀ ਬਰਕਰਾਰ ਰਹਿੰਦੀ ਹੈ ਤਾਂ ਅਸੀਂ ਤਿਆਰ ਹਾਂ।Faridkot-Relly-democracy Victory-And- RajvadaShahi Lost:Parkash-Badalਇਸ ਰੈਲੀ ਵਿੱਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ,ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾਕਟਰ ਚਰਨਜੀਤ ਸਿੰਘ ਅਟਵਾਲ , ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ,ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ,ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆਂ ,ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਤੋਤਾ ਸਿੰਘ ,ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਹਾਜ਼ਿਰ ਸਨ।

-PTCNews

Related Post