ਫਰੀਦਕੋਟ :ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ 'ਚ ਸਿਰਸਾ ਨੇ ਸਿੱਧੂ 'ਤੇ ਸਾਧੇ ਤਿੱਖੇ ਨਿਸ਼ਾਨੇ

By  Shanker Badra September 16th 2018 12:55 PM -- Updated: September 16th 2018 01:49 PM

ਫਰੀਦਕੋਟ :ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ 'ਚ ਸਿਰਸਾ ਨੇ ਸਿੱਧੂ 'ਤੇ ਸਾਧੇ ਤਿੱਖੇ ਨਿਸ਼ਾਨੇ:ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਟੇਜ ਤੇ ਮੌਜੂਦ ਹਨ। Navjot Sidhu first would have been Congress Munni More notorious: Bikram Majithiaਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਿਸੇ ਦਾ ਨਹੀਂ ਹੋ ਸਕਦਾ।ਜਿਸ ਨੇ ਸਹਾਰਾ ਦਿੱਤਾ ਸਿੱਧੂ ਨੇ ਉਸਨੂੰ ਹੀ ਡੰਗਿਆ ਹੈ। Navjot Sidhu first would have been Congress Munni More notorious: Bikram Majithiaਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ,ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾਕਟਰ ਚਰਨਜੀਤ ਸਿੰਘ ਅਟਵਾਲ ,ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ,ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆਂ ,ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਤੋਤਾ ਸਿੰਘ ,ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਹਾਜ਼ਿਰ ਸਨ। -PTCNews

Related Post