ਫ਼ਰੀਦਕੋਟ : ਸਾਂਝੇ ਅਧਿਆਪਕ ਮੋਰਚੇ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੀਤਾ ਰੋਸ ਪ੍ਰਦਰਸ਼ਨ

By  Shanker Badra September 30th 2020 03:27 PM

ਫ਼ਰੀਦਕੋਟ : ਸਾਂਝੇ ਅਧਿਆਪਕ ਮੋਰਚੇ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੀਤਾ ਰੋਸ ਪ੍ਰਦਰਸ਼ਨ:ਫ਼ਰੀਦਕੋਟ : ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਉਪਰ ਦਰਜ ਕੀਤੇ ਗਏ ਕੇਸਾਂ, ਡਿਪਟੀ ਡੀਓ ਦੀ ਬਦਲੀ ਕਰਵਾਉਣ ਅਤੇ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਸਾਂਝੇ ਅਧਿਆਪਕ ਮੋਰਚੇ ਨੇ ਡਿਪਟੀ ਕਮਿਸ਼ਨਰ ਦਫ਼ਤਰ ਫਰੀਦਕੋਟ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਥਿਤ ਸਮਾਜ ਵਿਰੋਧੀ ਸਿਫਾਰਸ਼ਾਂ ਕਰਨ ਵਾਲੇ ਮੋਨਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਵੀ ਫੂਕਿਆ ਹੈ।

ਫ਼ਰੀਦਕੋਟ : ਸਾਂਝੇ ਅਧਿਆਪਕ ਮੋਰਚੇ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੀਤਾ ਰੋਸ ਪ੍ਰਦਰਸ਼ਨ

ਇਸ ਮੌਕੇ ਗੱਲਬਾਤ ਕਰਦਿਆਂ ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਅੱਜ ਉਹਨਾਂ ਵਲੋਂ ਮੋਨਟੇਕ ਸਿੰਘ ਆਹਲੂਵਾਲੀਆ ਅਤੇ ਮਨਪ੍ਰੀਤ ਬਾਦਲ ਦਾ ਪੁਤਲਾ ਫੂਕਿਆ ਗਿਆ ਹੈ। ਉਹਨਾਂ ਦੱਸਿਆ ਕਿ ਮੋਨਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ 'ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਰਕਾਰੀ ਮੁਲਾਜਮਾਂ ਦੀਆਂ ਤਨਖਾਹਾਂ 'ਤੇ ਕੱਟ ਲਗਾਉਣ ਜਾ ਰਹੇ ਹਨ।

ਫ਼ਰੀਦਕੋਟ : ਸਾਂਝੇ ਅਧਿਆਪਕ ਮੋਰਚੇ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੀਤਾ ਰੋਸ ਪ੍ਰਦਰਸ਼ਨ

ਇਸ ਦੌਰਾਨ ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਹੈ ਕਿ ਜਿਸ ਦੇ ਵਿਰੋਧ ਵਿਚ ਅੱਜ ਵੱਖ -ਵੱਖ ਸਰਕਾਰੀ ਕਰਮਚਾਰੀਆਂ ਅਤੇ ਸਾਂਝੇ ਅਧਿਆਪਕ ਮੋਰਚੇ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਨਾਲ ਹੀ ਕਿਹਾ ਕਿ ਅੱਜ ਫ਼ਰੀਦਕੋਟ ਡਿਪਟੀ ਕਮਿਸ਼ਨਰ ਦਫਤਰ ਵਿਖੇ ਡਿਪਟੀ DEO ਖਿਲਾਫ ਵੀ ਧਰਨਾ ਲਗਾਇਆ ਗਿਆ ਹੈ।

-PTCNews

Related Post