ਫਰੀਦਕੋਟ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 1 ਦੀ ਮੌਤ, 2 ਜ਼ਖਮੀ

By  Jashan A August 25th 2019 12:51 PM

ਫਰੀਦਕੋਟ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 1 ਦੀ ਮੌਤ, 2 ਜ਼ਖਮੀ,ਫਰੀਦਕੋਟ: ਫਰੀਦਕੋਟ ਦੇ ਪਿੰਡ ਸੰਗੋ ਰੋਮਾਣਾ 'ਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਸਾਂਝੀ ਪਹੀ ਤੇ ਲੰਘਣ ਨੂੰ ਲੈ ਕੇ ਹੋਏ ਝਗੜੇ ਸੰਬਧੀ ਹੋਈ ਪੰਚਾਇਤ 'ਚ ਇਕ ਧਿਰ ਨੇ ਦੂਜੀ ਧਿਰ 'ਤੇ ਫਾਇਰਿੰਗ ਕਰ ਦਿੱਤੀ।

firingਜਿਸ ਦੌਰਾਨ 1 ਦੀ ਮੌਤ ਅਤੇ 2 ਗੰਭੀਰ ਜ਼ਖਮੀਂ ਹੋ ਗਏ। ਜ਼ਖਮੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ: ਫਰੀਦਕੋਟ ਦੇ ਛੋਟੇ ਜਿਹੇ ਪਿੰਡ ਦੇ ਆਫਤਾਬ ਨੇ ਚਮਕਾਇਆ ਪੰਜਾਬੀਆਂ ਦਾ ਨਾਮ, ਜਿੱਤਿਆ ਰਾਈਜ਼ਿੰਗ ਸਟਾਰ-3 ਦਾ ਖਿਤਾਬ

firingਮਿਲੀ ਜਾਣਕਾਰੀ ਮੁਤਾਬਕ ਪੰਚਾਇਤ ਵਿਚ ਹੋਈ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਗੋਲੀ ਚੱਲ ਗਈ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post