ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਟਰੈਕਟਰ 'ਤੇ ਸਵਾਰ ਹੋ ਕੱਢਿਆ ਜਾ ਰਿਹੈ ਰੋਸ ਮਾਰਚ

By  Shanker Badra October 19th 2020 10:57 AM -- Updated: October 19th 2020 11:19 AM

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਟਰੈਕਟਰ 'ਤੇ ਸਵਾਰ ਹੋ ਕੱਢਿਆ ਜਾ ਰਿਹੈ ਰੋਸ ਮਾਰਚ:ਚੰਡੀਗੜ੍ਹ : ਮੋਦੀ ਸਰਕਾਰ ਵਲੋਂ ਪਾਸ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਸਦਨ ਤੇ ਅੰਦਰ ਤੇ ਬਾਹਰ ਦੋਵੇਂ ਥਾਵਾਂ 'ਤੇ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਟਰੈਕਟਰ 'ਤੇ ਸਵਾਰ ਹੋ ਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪਹੁੰਚ ਰਹੇ ਹਨ। ਕਿਸਾਨ ਮਾਰੂ ਬਿੱਲ ਵਾਪਸ ਲਓ ਦੇ ਟਰੈਕਟਰਾਂ 'ਤੇ ਪੋਸਟਰ ਲਾਏ ਗਏ ਹਨ।

ਇਹ ਵੀ ਪੜ੍ਹੋ :ਪੰਜਾਬ 'ਚ 7 ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਮੁੜ ਖੁੱਲ੍ਹੇ , ਇਨ੍ਹਾਂ ਹਿਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ

 Farm Bill 2020 : SAD MLAs protest SAD Tractor march of Punjab Vidhan Sabha ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂਟਰੈਕਟਰ 'ਤੇ ਸਵਾਰ ਹੋ ਕੱਢਿਆ ਜਾ ਰਿਹੈ ਰੋਸ ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਟਰੈਕਟਰ 'ਤੇ ਸਵਾਰ ਹੋ ਕੇ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਵਿਧਾਨ ਸਭਾ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਟਰੈਕਟਰ ਨਾਲ ਪੰਜਾਬ ਵਿਧਾਨ ਸਭਾ 'ਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ। ਜਿਸ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਪੈਦਲ ਚਲ ਕੇ ਵਿਧਾਨ ਸਭਾ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਕੈਪਟਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

 Farm Bill 2020 : SAD MLAs protest SAD Tractor march of Punjab Vidhan Sabha ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂਟਰੈਕਟਰ 'ਤੇ ਸਵਾਰ ਹੋ ਕੱਢਿਆ ਜਾ ਰਿਹੈ ਰੋਸ ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਇਕੱਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਹਾਂ ਅਤੇ ਕਿਸਾਨਾਂ ਦੇ ਹੱਕ 'ਚ ਟਰੈਕਟਰ ਰੈਲੀ ਕੱਢ ਰਹੇ ਹਾਂ ਪਰ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਰੋਕ ਰਹੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਦੋਸਤਾਨਾ ਮੈਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਜਲਾਸ ਦੌਰਾਨ ਕਿਸਾਨਾਂ ਦੀ ਕੋਈ ਗੱਲ ਨਾ ਹੋਣੀ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਵਾਂਗ ਹੀ ਕਰ ਰਹੀ ਹੈ।

 Farm Bill 2020 : SAD MLAs protest SAD Tractor march of Punjab Vidhan Sabha ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂਟਰੈਕਟਰ 'ਤੇ ਸਵਾਰ ਹੋ ਕੱਢਿਆ ਜਾ ਰਿਹੈ ਰੋਸ ਮਾਰਚ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ ,ਓਥੇ ਹੀ ਵੱਖ -ਵੱਖ ਰਾਜਨੀਤਿਕ ਪਾਰਟੀਆਂ ਵੀ ਇਨ੍ਹਾਂ ਖੇਤੀ ਬਿਲਾਂ ਦਾ ਵਿਰੋਧ ਕਰ ਰਹੀਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਤੋਂ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਏਜੰਡਾ ਨਾ ਸਪੱਸ਼ਟ ਹੋਣ 'ਤੇ ਵਿਰੋਧੀਆਂ ਨੇ ਕੈਪਟਨ 'ਤੇ ਸਵਾਲ ਚੁੱਕੇ ਹਨ।

Farm Bill 2020 : SAD MLAs protest SAD Tractor march of Punjab Vidhan Sabha

-PTCNews

Related Post