Farm Laws Repealed: ਕੇਂਦਰੀ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ 'ਚ ਅੱਜ ਕਾਨੂੰਨ ਵਾਪਸੀ ਨੂੰ ਮਿਲ ਸਕਦੀ ਮਨਜ਼ੂਰੀ
Riya Bawa
November 24th 2021 09:18 AM --
Updated:
November 24th 2021 09:23 AM
Union Cabinet Meeting: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ (Farm Laws Repeal) ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਸ ਐਲਾਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਜਾਰੀ ਹੈ। ਹੁਣ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਮੋਦੀ ਕੈਬਨਿਟ ਇਸ ਅੱਜ ਯਾਨੀ 24 ਨਵੰਬਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਦੇਵੇਗੀ। ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ 'ਚ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।