Farm Repeal Bill: ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ 'ਚ ਖੇਤੀ ਮੰਤਰੀ ਪੇਸ਼ ਕਰਨਗੇ ਖੇਤੀ ਕਾਨੂੰਨ ਵਾਪਸੀ ਬਿੱਲ

By  Riya Bawa November 27th 2021 12:55 PM

Farm Repeal Bill: ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਵਾਲਾ ਬਿੱਲ ਸੋਮਵਾਰ 29 ਨਵੰਬਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਹੀ ਬਿੱਲ 'ਤੇ ਚਰਚਾ ਹੋਵੇਗੀ ਅਤੇ ਇਸ ਨੂੰ ਪਾਸ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪੀ.ਐੱਮ. ਦੇ ਐਲਾਨ ਦਾ ਸਨਮਾਨ ਕਰਨ ਅਤੇ ਅੰਦੋਲਨ ਨੂੰ ਖ਼ਤਮ ਕਰਨ ਕਿਸਾਨ।

ਬੀਤੇ ਦਿਨੀ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੋਹਰ ਲੱਗਣ ਤੋਂ ਬਾਅਦ ਕਾਨੂੰਨ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਦੱਸ ਦੇਈਏ ਕਿ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਮੁਤਾਬਕ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਸਰਕਾਰ ਖੇਤੀ ਕਾਨੂੰਨ ਨੂੰ ਵਾਪਸ ਲੈਣ ਲਈ ਸਦਨ 'ਚ ਬਿੱਲ ਪੇਸ਼ ਕਰ ਸਕਦੀ ਹੈ।

Failed to explain benefits of farm laws to some farmers of nation: Narendra Singh Tomar

ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ ਸਾਰੇ ਸੰਸਦ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਪਾਰਟੀ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਉਸ ਦਿਨ ਸਦਨ ਵਿੱਚ ਮੌਜੂਦ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ 26 ਬਿੱਲਾਂ ਦੀ ਸੂਚੀ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਵੀ ਸ਼ਾਮਲ ਹੈ।

Govt ready to talk if farmers ready to discuss options other than repeal: Narendra Singh Tomar

-PTC News

Related Post