'ਕਿਸਾਨ ਜਥੇਬੰਦੀਆਂ ਕਰਨਗੀਆਂ 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ'

By  Jagroop Kaur October 13th 2020 07:17 PM -- Updated: October 13th 2020 07:19 PM

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਲਗਾਤਾਰ ਧਰਨੇ ਲਾ ਰਹੀਆਂ ਹਨ, ਅਤੇ ਅੰਦੋਲਨ ਕ ਰਹੀਆਂ ਹਨ। ਇਸੇ ਤਹਿਤ ਹੁਣ ਕਿਸਾਨਾਂ ਵੱਲੋਂ 5 ਨਵੰਬਰ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਹੈ। ਕਾਨਫਰੰਸ ਕਰ ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤਕ ਚੱਕਾ ਜਾਮ ਕਰਨਗੀਆਂ।farmers organizations agriculture law bharti kisan union rajewalਉਨ੍ਹਾਂ ਦੱਸਿਆ ਕਿ ਇਸ ਸੰਧਰਭ 'ਚ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਕੁਝ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕਈ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਸਾਰੇ ਮਤਭੇਦ ਭੁਲਾ ਕੇ ਇੱਕੋ ਮੈਦਾਨ 'ਚ ਇਕੱਠਾ ਕੀਤਾ ਜਾਵੇਗਾ ਅਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਬਲਬੀਰ ਸਿੰਘ ਰਾਜੇਵਾਲ ਬਲਬੀਰ ਸਿੰਘ ਰਾਜੇਵਾਲ

ਰਾਜੇਵਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ, ਅਤੇ ਜੇਕਰ ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮਨੀਆਂ ਗਈਆਂ ਤਾਂ ਉਨ੍ਹਾਂ ਦਾ ਸੰਘਰਸ਼ ਅਗੇ ਵੀ ਇੰਝ ਹੀ ਜਾਰੀ ਰਹੇਗਾ।

ਬਲਬੀਰ ਸਿੰਘ ਰਾਜੇਵਾਲ ਬਲਬੀਰ ਸਿੰਘ ਰਾਜੇਵਾਲ

Related Post