ਰਾਕੇਸ਼ ਟਿਕੈਤ ਨੇ ਕੀਤਾ ਐਲਾਨ , ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅਕਤੂਬਰ ਤੋਂ ਪਹਿਲਾਂ ਖ਼ਤਮ ਨਹੀਂ ਹੋਵੇਗਾ

By  Shanker Badra February 2nd 2021 04:20 PM

ਨਵੀਂ ਦਿੱਲੀ : ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 69 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਜਦੋਂਕਿ 26 ਜਨਵਰੀ ਤੋਂ ਪਹਿਲਾਂ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਕਿਸਾਨੀ ਅੰਦੋਲਨ ਸੁਚਾਰੂ ਢੰਗ ਨਾਲ ਚੱਲ ਰਿਹਾ ਸੀ। ਹੁਣ ਸਾਰੀਆਂ ਸਰਹੱਦਾਂ 'ਤੇ ਦਿੱਲੀ ਪੁਲਿਸ ਵੱਲੋਂ ਕੀਤੀ ਕਿਲ੍ਹੇਬੰਦੀ ਅਤੇ ਘੇਰਾਬੰਦੀ ਨੇ ਕਿਸਾਨਾਂ ਨੂੰ ਲੋੜੀਂਦੀਆਂ ਚੀਜ਼ਾਂ ਲਈ ਬਹੁਤ ਜੱਦੋ ਜਹਿਦ ਕਰਨੀ ਪੈ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ

Farmer agitation will not end before October , Rakesh Tikait signals warning to govt ਰਾਕੇਸ਼ ਟਿਕੈਤ ਨੇ ਕੀਤਾ ਐਲਾਨ , ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅਕਤੂਬਰ ਤੋਂ ਪਹਿਲਾਂ ਖ਼ਤਮ ਨਹੀਂ ਹੋਵੇਗਾ

ਹਾਲਾਂਕਿ, ਉਨ੍ਹਾਂ ਦਾ ਹੌਂਸਲਾ ਅਜੇ ਵੀ ਨਹੀਂ ਟੁੱਟੇਗਾ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਸ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ। ਅੱਜ ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਵੀ ਕਿਸਾਨ ਅੰਦੋਲਨ ਦੀ ਹਮਾਇਤ ਲਈ ਗਾਜੀਪੁਰ ਸਰਹੱਦ ‘ਤੇ ਪਹੁੰਚਣਗੇ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਸੰਕੇਤ ਦਿੱਤਾ ਕਿ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅਕਤੂਬਰ ਤੋਂ ਪਹਿਲਾਂ ਖ਼ਤਮ ਨਹੀਂ ਹੋਣ ਵਾਲਾ।

Farmer agitation will not end before October , Rakesh Tikait signals warning to govt ਰਾਕੇਸ਼ ਟਿਕੈਤ ਨੇ ਕੀਤਾ ਐਲਾਨ , ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅਕਤੂਬਰ ਤੋਂ ਪਹਿਲਾਂ ਖ਼ਤਮ ਨਹੀਂ ਹੋਵੇਗਾ

ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਨਾਅਰਾ ਹੈ, “ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ। ਉਸਨੇ ਅੱਗੇ ਕਿਹਾ ਕਿ ਇਹ ਅੰਦੋਲਨ ਜਲਦੀ ਖ਼ਤਮ ਨਹੀਂ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਸਰਕਾਰ ਨੂੰ ਕਿਹਾ ਹੈ ਕਿ ਇਹ ਅੰਦੋਲਨ ਅਕਤੂਬਰ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਅਕਤੂਬਰ ਤੋਂ ਬਾਅਦ ਅੱਗੇ ਦੀ ਤਾਰੀਖ ਦੇਵਾਂਗੇ। ਉਨ੍ਹਾਂ ਕਿਹਾ ਕਿ ਗੱਲਬਾਤ ਵੀ ਜਾਰੀ ਰਹੇਗੀ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ 'ਚ ਹੋਵੇਗਾ ਚੱਕਾ ਜਾਮ

Farmer agitation will not end before October , Rakesh Tikait signals warning to govt ਰਾਕੇਸ਼ ਟਿਕੈਤ ਨੇ ਕੀਤਾ ਐਲਾਨ , ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅਕਤੂਬਰ ਤੋਂ ਪਹਿਲਾਂ ਖ਼ਤਮ ਨਹੀਂ ਹੋਵੇਗਾ

ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਭਰਮਾਇਆ ਗਿਆ, ਉਨ੍ਹਾਂ ਨੂੰ ਲਾਲ ਕਿਲ੍ਹੇ ਦਾ ਰਸਤਾ ਦੱਸਿਆ ਗਿਆ ਤਾਂ ਜੋ ਪੰਜਾਬ ਦੀ ਕੌਮ ਬਦਨਾਮ ਹੋਵੇ। ਕਿਸਾਨ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵੱਲੋਂ ਮੰਗਲਵਾਰ ਨੂੰਗਾਜ਼ੀਪੁਰ ਸਰਹੱਦ 'ਤੇ ਕੰਡੇ ਵਾਲੀਆਂ ਤਾਰਾਂ ਅਤੇ ਬੈਰੀਕੇਡਾਂ ਨਾਲ ਘੇਰਾਬੰਦੀ ਕੀਤੀ ਗਈ ਹੈ।ਇਸ ਤੋਂ ਬਾਅਦ ਰਾਕੇਸ਼ ਟਿਕੈਤ ਨੇ ਬੈਰੀਕੇਡਾਂ ਦੇ ਕੋਲ ਬੈਠ ਕੇ ਖਾਣਾ ਖਾਧਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਹਾਂ, ਕੋਈ ਅਪਰਾਧੀ ਨਹੀਂ, ਜੋ ਇਸ ਤਰ੍ਹਾਂ ਦੀ ਕਿਲ੍ਹੇਬੰਦੀ ਕੀਤੀ ਗਈ। ਇਸ ਸਮੇਂ ਦੌਰਾਨ ਉਹ ਭਾਵੁਕ ਵੀ ਹੋ ਗਏ।

-PTCNews

Related Post