ਕਰਜੇ ਤੋਂ ਪਰੇਸ਼ਾਨ ਕਿਸਾਨ ਵਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

By  Joshi July 3rd 2018 10:53 AM

ਕਰਜੇ ਤੋਂ ਪਰੇਸ਼ਾਨ ਕਿਸਾਨ ਵਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਿਲ੍ਹਾ ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ਦੇ ਇਕ ਕਿਸਾਨ ਵੱਲੋਂ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ।

farmer commits suicide in Punjabਪਿੰਡ ਦਾ ਜੱਗਰ ਸਿੰਘ ਸਿਰ ਕਰੀਬ ਪੰਜ ਲੱਖ ਰੁਪਏ ਦਾ ਕਰਜਾ ਹੋਣ ਕਰਕੇ ਉਹ ਇਸ ਕਰਜੇ ਨੂੰ ਲੈ ਕੇ ਪਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਅੱਜ ਉਸ ਨੇ ਆਪਣੇ ਕਮਰੇ ਵਿੱਚ ਹੀ ਪੱਖੇ ਨਾਲ ਫਾਹਾ ਲੈ ਕੇ ਆਪਣੇ ਆਪ ਨੂੰ ਖਤਮ ਕਰ ਲਿਆ।

ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਤੇ ਪੁਲਿਸ ਵੱਲੋਂ ਮੌਕੇ ਤੋਂ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਂਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

—PTC News

Related Post