ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

By  Shanker Badra November 6th 2020 12:18 PM

ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ:ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨੀ ਸੰਘਰਸ਼ ਭੱਖਦਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੇਹਰ ਸਿੰਘ ਪੁੱਤਰ ਹਰਦੀਪ ਸਿੰਘ ਨਿਵਾਸੀ ਪਿੰਡ ਜੀਂਦੜਾਂ ਵਜੋਂ ਹੋਈ ਹੈ।

Farmer Death protesting against agricultural laws at Toll Plaza on Shahkot-Dharamkot road ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨ ਖ਼ਿਲਾਫ਼ ਸ਼ਾਹਕੋਟ-ਧਰਮਕੋਟ ਰੋਡ 'ਤੇ ਟੋਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਨਾਲ ਧਰਨਾ ਦੇ ਰਿਹਾ ਸੀ। ਇਸ ਦੌਰਾਨ ਕਿਸਾਨ ਕੇਹਰ ਸਿੰਘ ਨੂੰ ਵੀਰਵਾਰ ਸਵੇਰੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਲਿਆਂਦਾ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Farmer Death protesting against agricultural laws at Toll Plaza on Shahkot-Dharamkot road ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਰਸੂਲਪੁਰ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਬਲਾਕ ਧਰਮਕੋਟ ਨੇ ਦੱੱਸਿਆ ਕਿ ਕਿਸਾਨ ਕੇਹਰ ਸਿੰਘ ਨਿਵਾਸੀ ਜੀਂਦੜਾਂ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਇਸ ਸੰਘਰਸ਼ 'ਚ ਸ਼ਮੂਲੀਅਤ ਕਰ ਰਿਹਾ ਸੀ ,ਉਸ ਕਿਸਾਨ ਦੀ ਧਰਨੇ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਮੌਤ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ।

Farmer Death protesting against agricultural laws at Toll Plaza on Shahkot-Dharamkot road ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਇਸ ਦੌਰਾਨ ਧਰਨੇ ਵਿਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਕਿਸਾਨ ਕੇਹਰ ਸਿੰਘ ਲਗਾਤਾਰ ਕਿਸਾਨ ਸ਼ੰਘਰਸ਼ 'ਚ ਯੋਗਦਾਨ ਪਾਉਂਦੇ ਹੋਏ ਟੋਲ ਪਲਾਜੇ ‘ਤੇ ਧਰਨਾ ਦੇ ਰਿਹਾ ਸੀ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨਾਂ ਵਿਰੋਧੀ ਕਾਨੂੰਨ ਤੋਂ ਬੇਹੱਦ ਪਰੇਸ਼ਾਨ ਸੀ। ਉਹਨਾਂ ਦੀ ਮੌਤ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਥੇਬੰਦੀਆਂ ਨੇ ਸੂਬਾ ਸਰਕਾਰ ਨੂੰ ਪੀੜਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

-PTCNews

Related Post