ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

By  Shanker Badra February 10th 2021 11:01 AM -- Updated: February 10th 2021 11:06 AM

ਬਟਾਲਾ : ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਦਾ ਅੱਜ 77ਵਾਂ ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਦਿੱਲੀ ਸੰਘਰਸ਼ ਤੋਂ ਪਰਤੇ ਪਿੰਡ ਕੰਡੀਲਾ ਦੇ ਨੌਜਵਾਨ ਕਿਸਾਨ ਹਰਪਿੰਦਰ ਸਿੰਘਦੀ ਤਬੀਅਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ ਹੈ।

Farmer died of a heart attack from Kandila Village in Batala ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : 11 ਫਰਵਰੀ ਨੂੰ ਜਗਰਾਓਂ ਦੀ ਅਨਾਜ ਮੰਡੀ 'ਚ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ

ਜਾਣਕਾਰੀ ਅਨੁਸਾਰ ਪਿੰਡ ਕੰਡੀਲਾ ਦਾ ਕਿਸਾਨ ਹਰਪਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਬੀਤੇ ਦਿਨੀਂ ਦਿੱਲੀ ਕਿਸਾਨ ਅੰਦੋਲਨ ਵਿਚ 12-13 ਦਿਨ ਆਪਣਾ ਯੋਗਦਾਨ ਪਾਉਣ ਤੋਂ ਬਾਅਦ ਪਿੰਡ ਵਾਪਸ ਪਰਤਿਆ ਸੀ। ਉਸਦੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ ਹੈ।ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਕੋਲੋਂ ਮਾਲੀ ਮਦਦ ਦੀ ਗੁਹਾਰ ਲਾਈ ਹੈ।

Farmer died of a heart attack from Kandila Village in Batala ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਇਸ ਸਬੰਧੀ ਮ੍ਰਿਤਕ ਨੌਜਵਾਨ ਕਿਸਾਨ ਦੇ ਪਿਤਾ ਲਖਵਿੰਦਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਖਜ਼ਾਨਚੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਲੈ ਕੇ ਉਕਤ ਨੌਜਵਾਨ ਦੇ ਦਿਮਾਗ 'ਤੇ ਕਾਫੀ ਬੋਝ ਰਹਿੰਦਾ ਸੀ, ਜਿਸ ਕਾਰਨ ਅੱਜ ਸਵੇਰੇ ਜਦੋਂ ਉਹ ਉਠਿਆ ਤਾਂ ਉਸ ਦੇ ਨੱਕ ਵਿਚੋਂ ਖ਼ੂਨ ਨਿਕਲਣਾ ਸ਼ੁਰੂ ਹੋ ਗਿਆ।

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ

Farmer died of a heart attack from Kandila Village in Batala ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਇਸ ਦੌਰਾਨ ਉਹ ਉਸਨੂੰ ਤੁਰੰਤ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਰਿਵਾਰ ਨੇ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਦੇਖਦੇ ਹੋਏ ਸਰਕਾਰ ਤਿੰਨੇ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਰੱਦ ਕਰੇ ਤਾਂ ਜੋ ਕਿਸਾਨ ਸਹੀ ਸਲਾਮਤ ਆਪਣੇ ਘਰਾਂ ਨੂੰ ਵਾਪਸ ਪਰਤਣ।

-PTCNews

Related Post