ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ , ਲਟਕਦੀ ਮਿਲੀ ਲਾਸ਼

By  Shanker Badra November 10th 2021 11:57 AM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਬੁੱਧਵਾਰ ਨੂੰ ਸੋਨੀਪਤ ਦੇ ਕੁੰਡਲੀ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਾਮਲ ਇਕ ਕਿਸਾਨ ਦੀ ਲਾਸ਼ ਲਟਕਦੀ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਰੁੜਕੀ, ਤਹਿਸੀਲ ਅਮਰੋਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ।

ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ , ਲਟਕਦੀ ਮਿਲੀ ਲਾਸ਼

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਬੀਕੇਯੂ ਸਿੱਧੂਪੁਰ ਨਾਲ ਜੁੜਿਆ ਹੋਇਆ ਸੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ ਜਾਂ ਖੁਦਕੁਸ਼ੀ ਕੀਤੀ ਗਈ ਹੈ। ਕੁੰਡਲੀ ਥਾਣਾ ਪੁਲਿਸ ਦੋਵਾਂ ਐਂਗਲਾਂ 'ਤੇ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ , ਲਟਕਦੀ ਮਿਲੀ ਲਾਸ਼

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੇ ਵਿੱਚ ਕਿਸਾਨ ਜਥੇਬੰਦੀਆਂ ਨੇ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਦਰਅਸਲ, ਕਿਸਾਨ ਏਕਤਾ ਮੋਰਚਾ ਤਹਿਤ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਅਗਲੇਰੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਰਾਕੇਸ਼ ਟਿਕੈਤ, ਦਰਸ਼ਨਪਾਲ ਸਿੰਘ ਅਤੇ ਗੁਰਨਾਮ ਸਿੰਘ ਸਮੇਤ ਕਈ ਵੱਡੇ ਕਿਸਾਨ ਆਗੂ ਸ਼ਾਮਲ ਹੋਏ।

ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ , ਲਟਕਦੀ ਮਿਲੀ ਲਾਸ਼

ਸੰਸਦ ਦਾ ਸਰਦ ਰੁੱਤ ਸੈਸ਼ਨ 29 ਤਰੀਕ ਤੋਂ ਸ਼ੁਰੂ ਹੋਣ ਤੋਂ ਬਾਅਦ ਟਿੱਕਰੀ ਅਤੇ ਗਾਜ਼ੀਪੁਰ ਦੇ ਕਿਸਾਨ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੇ ਮੁੱਦਿਆਂ ਨੂੰ ਉਜਾਗਰ ਕਰਨ ਲਈ ਸੰਸਦ ਭਵਨ ਵੱਲ ਵਧਣਗੇ। ਹਾਲਾਂਕਿ, ਦਿੱਲੀ ਪੁਲਿਸ ਦੇ ਸੂਤਰਾਂ ਨੇ ਅੱਜ ਤਕ ਨੂੰ ਪੁਸ਼ਟੀ ਕੀਤੀ ਹੈ ਕਿ ਅਜਿਹੇ ਕਿਸੇ ਵੀ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸਾਨ ਇਸ ਸਾਲ ਦਿੱਲੀ ਦੇ ਜੰਤਰ-ਮੰਤਰ 'ਤੇ ਹੋਣ ਵਾਲੀ ਕਿਸਾਨ ਸੰਸਦ ਲਈ ਤਿਆਰ ਹਨ ਤਾਂ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।

-PTCNews

Related Post