ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਦੀ ਟਿੱਕਰੀ ਬਾਰਡਰ 'ਤੇ ਹੋਈ ਮੌਤ

By  Shanker Badra January 11th 2021 12:16 PM

ਸ੍ਰੀ ਮੁਕਤਸਰ ਸਾਹਿਬ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 47ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ

Farmer dies at Tikri border Due to heart attack of Sri Muktsar Sahib district ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਦੀ ਟਿੱਕਰੀ ਬਾਰਡਰ 'ਤੇ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਦੀ ਟਿਕਰੀ ਬਾਰਡਰ 'ਤੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਹਾਰਟ ਅਟੈਕ ਆਉਣ ਨਾਲ ਹੋਈ ਹੈ। ਉਹ ਬੀਤੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ 'ਤੇ ਹੀ ਡਟੇ ਹੋਏ ਸਨ। ਉਹ ਕਰੀਬ 61 ਸਾਲ ਦੇ ਸਨ। ਕਿਸਾਨੀ ਸੰਘਰਸ਼ 'ਚ ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

Farmer dies at Tikri border Due to heart attack of Sri Muktsar Sahib district ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਦੀ ਟਿੱਕਰੀ ਬਾਰਡਰ 'ਤੇ ਹੋਈ ਮੌਤ

ਇਸ ਦੇ ਨਾਲ ਹੀ ਦਿੱਲੀ ਤੋਂ ਵਾਪਸ ਪਰਤ ਰਹੇ ਪਿੰਡ ਅਬੁੱਲਖੁਰਾਣਾ ਦੇ ਇਕ ਕਿਸਾਨ ਦੀ ਨਮੂਨੀਏ ਕਾਰਨ ਮੌਤ ਹੋ ਗਈ ਹੈ। ਕਿਸਾਨ ਹਰਪਿੰਦਰ ਸਿੰਘ ਨੀਟੂ ਪੁੱਤਰ ਜਗਤਾਰ ਸਿੰਘ ਪਿਛਲੇ ਕਰੀਬ 2 ਹਫ਼ਤਿਆਂ ਤੋਂ ਟਿਕਰੀ ਸਰਹੱਦ 'ਤੇ ਕਿਸਾਨ ਅੰਦੋਲਨ 'ਚ ਡਟਿਆ ਹੋਇਆ ਸੀ। ਇਸੇ ਸੰਘਰਸ਼ ਦੌਰਾਨ ਉਸ ਨੂੰ ਨਮੂਨੀਆ ਹੋ ਗਿਆ। ਇਸ ਮਗਰੋਂ ਪਹਿਲਾਂ ਉਸ ਨੂੰ ਬਠਿੰਡਾ ਅਤੇ ਬਾਅਦ 'ਚ ਲੁਧਿਆਣਾ ਦੇ ਹਸਪਤਾਲ 'ਚ ਕੀਤਾ ਗਿਆ ਪਰ ਇਲਾਜ ਕਰਾਉਣ ਦੇ ਬਾਵਜੂਦ ਵੀ ਉਸ ਦੀ ਮੌਤ ਹੋ ਗਈ।

ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਅਹਿਮ ਸੁਣਵਾਈ

Farmer dies at Tikri border Due to heart attack of Sri Muktsar Sahib district ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਿਸਾਨ ਦੀ ਟਿੱਕਰੀ ਬਾਰਡਰ 'ਤੇ ਹੋਈ ਮੌਤ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ 8 ਜਨਵਰੀ ਨੂੰ ਅੱਠਵੇਂ ਗੇੜ ਦੀ ਮੀਟਿੰਗ ਹੋਈ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ ‘ਤੇ ਅੜੇ ਰਹੇ। ਹੁਣ ਤੱਕ ਹੋਈਆਂ 8 ਦੌਰ ਦੀਆਂ ਮੀਟਿੰਗਾਂ ‘ਚ ਗੱਲਬਾਤ ਕਿਸੇ ਸਿਰੇ ‘ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ।

-PTCNews

Related Post