Sat, Dec 20, 2025
Whatsapp

ਮੁਕਤਸਰ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਦੋਦਾ ਵਿੱਚ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ।

Reported by:  PTC News Desk  Edited by:  Amritpal Singh -- May 09th 2024 08:49 PM
ਮੁਕਤਸਰ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਮੁਕਤਸਰ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਦੋਦਾ ਵਿੱਚ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਗੁਰਮੀਤ ਸਿੰਘ (37) ਪੁੱਤਰ ਸੁਰਜੀਤ ਸਿੰਘ ਵਾਸੀ ਦੋਦਾ ਜਦੋਂ ਝੋਨੇ ਦੀ ਫ਼ਸਲ ਦੀ ਸਿੰਚਾਈ ਕਰ ਰਿਹਾ ਸੀ ਤਾਂ ਅਚਾਨਕ ਖੇਤ ਵਿੱਚ ਚੱਲ ਰਹੀ ਪਾਣੀ ਦੀ ਮੋਟਰ ਦਾ ਟਰਾਂਸਫਾਰਮਰ ਖਰਾਬ ਹੋ ਗਿਆ।

ਜਦੋਂ ਉਸ ਦਾ ਪਤੀ ਟਰਾਂਸਫਾਰਮਰ 'ਤੇ ਬਿਜਲੀ ਦੀ ਮੁਰੰਮਤ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ 'ਤੇ ਨੇੜਲੇ ਖੇਤਾਂ 'ਚ ਕੰਮ ਕਰਦੇ ਕਿਸਾਨਾਂ ਨੇ ਉਸ ਨੂੰ ਤੁਰੰਤ ਦੋਦਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਹਿਲਾਂ ਬਠਿੰਡਾ ਅਤੇ ਫਿਰ ਲੁਧਿਆਣਾ ਰੈਫਰ ਕੀਤਾ ਗਿਆ ਸੀ।


ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਲੁਧਿਆਣਾ ਵਿੱਚ ਡਾਕਟਰਾਂ ਨੇ ਗੁਰਮੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਪੁਲਿਸ ਚੌਕੀ ਦੋਦਾ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।


- PTC NEWS

Top News view more...

Latest News view more...

PTC NETWORK
PTC NETWORK