ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ ਦੇ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ

By  Joshi May 3rd 2018 12:36 AM

ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ ਦੇ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ

ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ 'ਤੇ ਸਥਿਤ ਪਿੰਡ ਘਾਂਗਾ ਕਲਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ ਹੋ ਗਈ।

ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਚਰਨ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਰੂਪ 'ਚ ਹੋਈ ਹੈ।

ਮ੍ਰਿਤਕ ਸਾਬਕਾ ਫੌਜੀ ਗੁਰਚਰਨ ਸਿੰਘ ਆਪਣੇ ਪਸ਼ੂ ਲੈ ਕੇ ਪਿੰਡ ਦੇ ਛੱਪੜ 'ਤੇ ਗਿਆ ਹੋਇਆ ਸੀ, ਜਿੱਥੇ ਉਹ ਅਸਮਾਨੀ ਬਿਜਲੀ ਦਾ ਸ਼ਿਕਾਰ ਹੋ ਗਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਬਿਜਲੀ ਡਿੱਗਣ ਨਾਲ ਮ੍ਰਿਤਕ ਦਾ ਇੱਕ ਪਾਸਾ ਸੜ ਗਿਆ ਸੀ।

—PTC News

Related Post