ਸਮਰਾਲਾ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

By  Shanker Badra November 18th 2020 03:27 PM

ਸਮਰਾਲਾ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ:ਸਮਰਾਲਾ : ਸਮਰਾਲਾ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ਼ਕਿਸਾਨ ਅੰਦੋਲਨ ਦੌਰਾਨ ਬੁੱਧਵਾਰ ਨੂੰ ਧਰਨੇ ’ਤੇ ਬੈਠੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।

Farmer dies protesting against Agricultural laws at Samrala station ਸਮਰਾਲਾ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ਼ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਦੀਵਾਲੀ ਪੂਜਾ ਬੰਪਰ -2020 ਦੀ ਖਰੀਦੀ ਹੈ ਟਿਕਟ ਤਾਂ ਹੁਣੇ ਪੜ੍ਹੋ ਇਹ ਵੱਡੀ ਖ਼ਬਰ

ਮ੍ਰਿਤਕ ਕਿਸਾਨ ਗੁਰਮੀਤ ਸਿੰਘ ਮਾਛੀਵਾੜਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਸਰਗਰਮ ਵਰਕਰ ਸੀ ਅਤੇ ਕਿਸਾਨ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਸਥਾਨਕ ਸਟੇਸ਼ਨ 'ਤੇ ਰੇਲ ਟਰੈਕ ਰੋਕਣ ਲਈ ਧਰਨੇ 'ਚ ਸ਼ਮੂਲੀਅਤ ਕਰਦਾ ਆ ਰਿਹਾ ਸੀ।

Farmer dies protesting against Agricultural laws at Samrala station ਸਮਰਾਲਾ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ਼ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਅੱਜ ਸਵੇਰੇ ਜਦੋਂ ਉਹ ਸਟੇਸ਼ਨ 'ਤੇ ਇਕੱਤਰ ਕਿਸਾਨਾਂ ਨੂੰ ਧਾਰਮਿਕ ਵਿਚਾਰ ਸੁਣਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਹੈ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਦੋਵੇਂ ਪੁੱਤਰ ਵਿਦੇਸ਼ 'ਚ ਹਨ।

Farmer dies protesting against Agricultural laws at Samrala station ਸਮਰਾਲਾ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ਼ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਸਮਰਾਲਾ ਵਿਖੇ ਰੇਲਵੇ ਸਟੇਸ਼ਨ ’ਤੇ ਧਰਨੇ ’ਤੇ ਬੈਠੇ ਕਿਸਾਨਾਂ ’ਚ ਸ਼ਾਮਲ ਕਿਸਾਨ ਗੁਰਮੀਤ ਸਿੰਘ ਮਾਂਗਟ (55) ਦੀ ਅਚਾਨਕ ਸਿਹਤ ਵਿਗੜ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਦੇ ਤੇਜਿੰਦਰ ਸਿੰਘ ਤੇਜੀ ਰਾਜੇਵਾਲ ਅਤੇ ਹੋਰ ਕਿਸਾਨ ਰੇਲਵੇ ਸਟੇਸ਼ਨ ਪੁੱਜਣੇ ਸ਼ੁਰੂ ਹੋ ਗਏ ਹਨ।

-PTCNews

Related Post