ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ 'ਚ ਬੀਮਾਰ ਹੋਣ 'ਤੇ ਪਿੰਡ ਪਰਤੇ ਕਿਸਾਨ ਆਗੂ ਦੀ ਹੋਈ ਮੌਤ

By  Shanker Badra April 13th 2021 07:44 PM

ਤਰਨਤਾਰਨ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 5 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

Farmer dies returns to village after falling ill during Kisan Andolan ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ 'ਚ ਬੀਮਾਰ ਹੋਣ 'ਤੇ ਪਿੰਡ ਪਰਤੇ ਕਿਸਾਨ ਆਗੂ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਮੋਰਚੇ 'ਚ ਬੀਮਾਰ ਹੋਣ 'ਤੇ ਪਿੰਡ ਪਰਤੇ ਕਿਸਾਨ ਆਗੂ ਕਸ਼ਮੀਰ ਸਿੰਘ ਪੰਡੋਰੀ ਰਣ ਸਿੰਘ ਦੀ ਮੌਤ ਹੋ ਗਈ ਹੈ। ਕਿਸਾਨ ਆਗੂ ਨੂੰ ਇਨਕਲਾਬੀ ਨਾਅਰਿਆਂ ਦੇ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ਹੈ।

Farmer dies returns to village after falling ill during Kisan Andolan ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ 'ਚ ਬੀਮਾਰ ਹੋਣ 'ਤੇ ਪਿੰਡ ਪਰਤੇ ਕਿਸਾਨ ਆਗੂ ਦੀ ਹੋਈ ਮੌਤ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਸਿੰਘੂ ਬਾਰਡਰ 'ਤੇ ਪਿਛਲੇ ਸਾਢੇ ਚਾਰ ਮਹੀਨੇ ਤੋਂ ਲਗਾਤਾਰ ਸੰਘਰਸ਼ ਜਾਰੀ ਹੈ। ਹਜ਼ਾਰਾਂ ਕਿਸਾਨ-ਮਜ਼ਦੂਰ ਮੋਰਚੇ ਵਿਚ ਡਟੇ ਹੋਏ ਹਨ, ਜਿੰਨ੍ਹਾਂ ਵਿਚੋਂ ਇਕ ਤਰਨਤਾਰਨ ਦਾ ਕਿਸਾਨ ਕਸ਼ਮੀਰ ਸਿੰਘ ਪਿੰਡ ਪੰਡੋਰੀ ਰਣ ਸਿੰਘ ਵੀ ਸੀ।

Farmer dies returns to village after falling ill during Kisan Andolan ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ 'ਚ ਬੀਮਾਰ ਹੋਣ 'ਤੇ ਪਿੰਡ ਪਰਤੇ ਕਿਸਾਨ ਆਗੂ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

ਉਕਤ ਕਿਸਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੁੱਢਲੀ ਸਿਹਤ ਸਹੂਲਤ ਦਿਵਾਉਣ ਤੋਂ ਬਾਅਦ ਉਨ੍ਹਾਂ ਨੂੰ ਪਿੰਡ ਲਿਆਂਦਾ ਗਿਆ , ਜਿੱਥੇ ਕੁਝ ਦਿਨ ਬੀਮਾਰ ਰਹਿਣ ਉਪਰੰਤ ਸੋਮਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਕਿਸਾਨ-ਮਜ਼ਦੂਰ ਯੂਨੀਅਨ ਆਗੂ ਹਰਪ੍ਰੀਤ ਸਿੰਘ ਸਿਧਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ, ਪਿੰਡ ਅਤੇ ਇਲਾਕਾ ਨਿਵਾਸੀ ਸ਼ਾਮਲ ਹੋਏ ਸਨ।

-PTCNews

Related Post