ਕਿਸਾਨ ਅੰਦੋਲਨ ਤੋਂ ਪੰਜਾਬ ਪਰਤਦੇ ਸਮੇਂ ਕਿਸਾਨਾਂ ਦੇ ਟਰੈਕਟਰ ਨਾਲ ਵਾਪਰਿਆ ਦਰਦਨਾਕ ਹਾਦਸਾ

By  Shanker Badra December 11th 2021 01:10 PM

ਕਰਨਾਲ : ਦਿੱਲੀ ਦੀ ਸਰਹੱਦ ਉਤੇ ਸੰਘਰਸ਼ ਕਰ ਰਹੇ ਅੱਜ ਕਿਸਾਨ ਜਸ਼ਨ ਮਨਾਉਂਦੇ ਹੋਏ ਅੱਜ ਆਪਣੇ ਘਰਾਂ ਨੂੰ ਵਾਪਸ ਆ ਰਹੇ ਹਨ। ਕਿਸਾਨ ਅੰਦੋਲਨ ਤੋਂ ਪੰਜਾਬ ਪਰਤਦੇ ਸਮੇਂ ਹਿਸਾਰ -ਸਿਰਸਾ ਦੇ ਵਿਚਕਾਰ ਕਿਸਾਨਾਂ ਦੇ ਟਰੈਕਟਰ ਦਾ ਐਕਸੀਡੈਂਟ ਹੋ ਗਿਆ ਹੈ ,ਜਿਸ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ ਦੋ ਜ਼ਖ਼ਮੀ ਹੋ ਗਏ ਹਨ। [caption id="attachment_557396" align="aligncenter" width="300"]Fateh march: Vehicle carrying farmers overturns in Karnal, one critical ਕਿਸਾਨ ਅੰਦੋਲਨ ਤੋਂ ਪੰਜਾਬ ਪਰਤਦੇ ਸਮੇਂ ਕਿਸਾਨਾਂ ਦੇ ਟਰੈਕਟਰ ਨਾਲ ਵਾਪਰਿਆ ਦਰਦਨਾਕ ਹਾਦਸਾ[/caption] ਕਿਸਾਨਾਂ ਦੀਆਂ ਸਾਰੀਆਂ ਮੰਗਾਂ 'ਤੇ ਕੇਂਦਰ ਸਰਕਾਰ ਦੀ ਸਹਿਮਤੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਦਿੱਲੀ ਤੋਂ ਪੰਜਾਬ ਤੱਕ ਫਤਿਹ ਮਾਰਚ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਪਣੇ - ਆਪਣੇ ਘਰਾਂ ਨੂੰ ਪਰਤ ਰਹੇ ਹਨ। ਕਿਸਾਨਾਂ ਜਸ਼ਨ ਮਨਾਉਂਦੇ ਹੋਏ, ਫੁੱਲਾਂ ਦੀ ਵਰਸਾਉਂਦੇ, ਨੱਚਦੇ ਹੋਏ ਰਵਾਨਾ ਹੋਏ। [caption id="attachment_557408" align="aligncenter" width="300"] ਕਿਸਾਨ ਅੰਦੋਲਨ ਤੋਂ ਪੰਜਾਬ ਪਰਤਦੇ ਸਮੇਂ ਕਿਸਾਨਾਂ ਦੇ ਟਰੈਕਟਰ ਨਾਲ ਵਾਪਰਿਆ ਦਰਦਨਾਕ ਹਾਦਸਾ[/caption] ਟਿੱਕਰੀ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਪਟਿਆਲ ਦੇ ਰਸਤੇ ਪੰਜਾਬ ਪਹੁੰਚਣਗੇ। ਕੁੱਲ ਮਿਲਾ ਕੇ ਸਾਰੇ ਕਿਸਾਨਾਂ ਦੇ ਭਲਕੇ ਯਾਨੀ 12 ਦਸੰਬਰ ਤੱਕ ਆਪੋ-ਆਪਣੇ ਘਰਾਂ ਤੱਕ ਪਹੁੰਚਣ ਦਾ ਪ੍ਰੋਗਰਾਮ ਹੈ। 13 ਦਸੰਬਰ ਨੂੰ ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਇਸ ਦੇ ਨਾਲ ਹੀ 15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ਾ 'ਤੇ ਲੱਗੇ ਧਰਨੇ ਸਮਾਪਤ ਕੀਤੇ ਜਾਣਗੇ। [caption id="attachment_557409" align="aligncenter" width="300"] ਕਿਸਾਨ ਅੰਦੋਲਨ ਤੋਂ ਪੰਜਾਬ ਪਰਤਦੇ ਸਮੇਂ ਕਿਸਾਨਾਂ ਦੇ ਟਰੈਕਟਰ ਨਾਲ ਵਾਪਰਿਆ ਦਰਦਨਾਕ ਹਾਦਸਾ[/caption] ਕਿਸਾਨ ਆਗੂ ਬਲਵੀਰ ਰਾਜੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਝੁਕਾ ਕੇ ਵਾਪਸ ਜਾ ਰਹੇ ਹਾਂ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਕਿਸਾਨ ਮੋਰਚੇ ਦੀ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਵਿੱਚ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਅੰਦੋਲਨ ਖਤਮ ਨਹੀਂ ਕੀਤਾ, ਸਗੋਂ ਮੁਲਤਵੀ ਕਰ ਦਿੱਤਾ ਹੈ ਅਤੇ ਹਰ ਮਹੀਨੇ ਐਸ.ਕੇ.ਐਮ ਦੀ ਮੀਟਿੰਗ ਹੋਵੇਗੀ। ਜੇਕਰ ਸਰਕਾਰ ਖੱਬੇ ਜਾਂ ਸੱਜੇ ਹੁੰਦੀ ਹੈ ਤਾਂ ਮੁੜ ਅੰਦੋਲਨ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ। -PTCNews

Related Post