ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

By  Shanker Badra January 14th 2021 03:07 PM

ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ:ਸ੍ਰੀ ਮੁਕਤਸਰ ਸਾਹਿਬ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 50ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਬੱਬੂ ਮਾਨ ਦੀ ਸਪੀਚ ਨੇ ਹਿਲਾਇਆ ਦਿੱਲੀ ਦਾ ਤਖ਼ਤ ,ਨੌਜਵਾਨਾਂ 'ਚ ਭਰਿਆ ਜੋਸ਼

Farmer of village Gandhar died of a heart attack during the farmers'Protest ਦੁੱਖਦਾਈ ਖਬਰ !  ਦਿੱਲੀ ਕਿਸਾਨ ਧਰਨੇ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਦੇ ਸੰਘਰਸ਼ ’ਚ ਸਾਥ ਦੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦੇ ਕਿਸਾਨ ਇਕਬਾਲ ਸਿੰਘ ਪੁੱਤਰ ਕਰਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਉਹ 45 ਵਰ੍ਹਿਆਂ ਦੇ ਸਨ ਤੇ ਪਿਛਲੇ 15 ਦਿਨਾਂ ਤੋਂ ਟਿਕਰੀ ਬਾਰਡਰ ਤੇ ਡਟੇ ਹੋਏ ਸਨ।

Farmer of village Gandhar died of a heart attack during the farmers'Protest ਦੁੱਖਦਾਈ ਖਬਰ !  ਦਿੱਲੀ ਕਿਸਾਨ ਧਰਨੇ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਜਦੋਂ ਇਕਬਾਲ ਸਿੰਘ ਨੂੰ ਤਕਲੀਫ ਹੋਈ ਤਾਂ ਉਸ ਨੂੰ ਬਠਿੰਡਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਉਹਨਾਂ ਦੀ ਉਥੇ ਮੌਤ ਹੋ ਗਈ। ਜਿਵੇਂ ਹੀ ਮ੍ਰਿਤਕ ਦੇਹ ਨੂੰ ਪਿੰਡ ਗੰਧੜ ਵਿਖੇ ਲਿਆਂਦਾ ਗਿਆ ਤਾਂ ਸਮੁੱਚੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦਾ ਪੋਸਟਮਾਰਟਮ ਮਲੋਟ ਹਸਪਤਾਲ ਵਿਚ ਕਰਵਾ ਕੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪੜ੍ਹੋ ਹੋਰ ਖ਼ਬਰਾਂ : ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੋਣਕਾਂ , ਸੰਗਤਾਂ ਦਾ ਆਇਆ ਹੜ

Farmers Protest : Farmer leader Balbir Singh Rajewal letter to the farmers ਦੁੱਖਦਾਈ ਖਬਰ !  ਦਿੱਲੀ ਕਿਸਾਨ ਧਰਨੇ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ 8 ਜਨਵਰੀ ਨੂੰ ਅੱਠਵੇਂ ਗੇੜ ਦੀ ਮੀਟਿੰਗ ਹੋਈ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ 'ਤੇ ਅੜੇ ਰਹੇ। ਹੁਣ ਤੱਕ ਹੋਈਆਂ 8 ਦੌਰ ਦੀਆਂ ਮੀਟਿੰਗਾਂ 'ਚ ਗੱਲਬਾਤ ਕਿਸੇ ਸਿਰੇ 'ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ।

-PTCNews

Related Post