ਦਿੱਲੀ ਦੇ ਕੁੰਡਲੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

By  Shanker Badra December 16th 2020 06:00 PM

ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ:ਪਟਿਆਲਾ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 21ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਦੌਰਾਨਕਿਸਾਨ ਮੋਰਚੇ 'ਚ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। [caption id="attachment_458292" align="aligncenter"] ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ[/caption] ਦਿੱਲੀ ਕਿਸਾਨ ਮੋਰਚੇ 'ਚ ਪਟਿਆਲਾ ਜ਼ਿਲ੍ਹੇ ਦੇ 62 ਸਾਲਾ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਪਾਲ ਸਿੰਘ ਪਟਿਆਲਾ ਦੇ ਪਿੰਡ ਸਹੌਲੀ ਨਾਲ ਸਬੰਧਤ ਹਨ। ਉਹ ਕੁੰਡਲੀ ਬਾਰਡਰ ਤੇ ਧਰਨੇ ਤੇ ਬੈਠਾ ਸੀ। ਉਹ ਕਿਸਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਬਾਰਡਰ ਪਹੁੰਚਿਆ ਹੋਇਆ ਸੀ। ਮ੍ਰਿਤਕ ਕਿਸਾਨ ਦਾ ਪੋਸਟ ਮਾਰਟਮ ਸੋਨੀਪਤ ਦੇ ਸਰਕਾਰੀ ਹਸਪਤਾਲ ਵਿਖੇ ਹੋਇਆ ਅਤੇ ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਪਿੰਡ ਲਈ ਰਵਾਨਾ ਕੀਤਾ ਗਿਆ ਹੈ। [caption id="attachment_458391" align="aligncenter"]Farmer Protest : Farmer died of a heart attack at the Delhi Kisan Morcha ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ[/caption] ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਤੋਂ ਦਿੱਲੀ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਜਾ ਰਹੇ ਇਕ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਦਿੱਲੀ ਕਿਸਾਨ ਮੋਰਚੇ ਵਿੱਚ ਕਿਸਾਨਾਂ ਲਈ ਰਾਸ਼ਨ ਸਮੱਗਰੀ ਲੈ ਕੇ ਜਾ ਰਹੇ ਹੁਸ਼ਿਆਰਪੁਰ ਦੇ ਨੌਜਵਾਨ ਦੀ ਖੰਨੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਬਾਗਪੁਰ ਸਤੌਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। [caption id="attachment_458392" align="aligncenter"]Farmer Protest : Farmer died of a heart attack at the Delhi Kisan Morcha ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ[/caption] ਦੱਸ ਦੇਈਏ ਕਿ ਸਿੰਘੂ ਸਰਹੱਦ 'ਤੇ ਚੱਲ ਰਹੇ ਧਰਨੇ' ਚ ਸ਼ਾਮਲ ਹੋ ਕੇ ਘਰ ਪਰਤਦਿਆਂ ਸੋਮਵਾਰ ਦੀ ਰਾਤ ਨੂੰ ਵੀ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਅਤੇ 8 ਜ਼ਖਮੀ ਹੋ ਗਏ ਸਨ। ਕਰਨਾਲ ਦੇ ਤਰਾਵੜੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 24 ਸਾਲਾ ਗੁਰਪ੍ਰੀਤ ਸਿੰਘ ਪਟਿਆਲਾ ਅਤੇ 65 ਸਾਲਾ ਲਾਭ ਸਿੰਘ ਦੀ ਮੌਤ ਹੋ ਗਈ ਸੀ। ਘਰ ਵਿੱਚ ਗੁਰਪ੍ਰੀਤ ਇਕੱਲਾ ਸੀ ਜਿਸ ਦਾ ਵਿਆਹ ਵੀ ਨਹੀਂ ਹੋਇਆ ਸੀ।ਇਸ ਦੇ ਨਾਲ ਹੀ ਮੋਹਾਲੀ ਵਿੱਚ ਹੋਏ ਹਾਦਸੇ ਵਿੱਚ 2 ਕਿਸਾਨਾਂ ਦੀ ਮੌਤ ਹੋ ਗਈ ਸੀ। -PTCNews

Related Post