ਕਿਸਾਨ ਅੰਦੋਲਨ ਦੌਰਾਨ ਆਈ ਮੰਦਭਾਗੀ ਖ਼ਬਰ ! ਟਰੈਕਟਰ ਪਰੇਡ ਤੋਂ ਵਾਪਸ ਆ ਰਹੇ ਕਿਸਾਨ ਦੀ ਮੌਤ

By  Shanker Badra January 27th 2021 11:52 AM

ਸ੍ਰੀ ਮੁਕਤਸਰ ਸਾਹਿਬ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 62ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ 'ਚ ਹੰਗਾਮੇ ਮਗਰੋਂ ਸੰਯੁਕਤ ਕਿਸਾਨ ਮਰੋਚੇ ਨੇ ਜਾਰੀ ਕੀਤਾ ਵੱਡਾ ਬਿਆਨ

Farmer Protest : Farmer Dies Returning Tractor parade Delhi ਕਿਸਾਨ ਅੰਦੋਲਨ ਦੌਰਾਨ ਆਈ ਮੰਦਭਾਗੀ ਖ਼ਬਰ ! ਟਰੈਕਟਰ ਪਰੇਡ ਤੋਂ ਵਾਪਸ ਆ ਰਹੇ ਕਿਸਾਨ ਦੀ ਮੌਤ

ਦਿੱਲੀ ਟਰੈਕਟਰ ਪਰੇਡ 'ਚ ਸ਼ਾਮਲ ਹੋ ਕੇ ਆਪਣੇ ਟਰੈਕਟਰ 'ਤੇ ਵਾਪਸ ਪਰਤੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਦੇ ਨੌਜਵਾਨ ਦੀ ਹਾਦਸੇ 'ਚ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਯਾਦਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਬਰਾੜ ਜਿਸ ਦੀ ਉਮਰ 24 ਸਾਲ ਸੀ। ਮ੍ਰਿਤਕ ਨੌਜਵਾਨ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ।

Farmer Protest : Farmer Dies Returning Tractor parade Delhi ਕਿਸਾਨ ਅੰਦੋਲਨ ਦੌਰਾਨ ਆਈ ਮੰਦਭਾਗੀ ਖ਼ਬਰ ! ਟਰੈਕਟਰ ਪਰੇਡ ਤੋਂ ਵਾਪਸ ਆ ਰਹੇ ਕਿਸਾਨ ਦੀ ਮੌਤ

ਜਾਣਕਾਰੀ ਅਨੁਸਾਰ ਇਸ ਦੇ ਟਰੈਕਟਰ ਦੀ ਇਕ ਕੈਂਟਰ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ਦੇ ਹਿਸਾਰ ਨੇੜੇ ਵਾਪਰਿਆ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਵਾਪਰੀ ਸੀ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ 'ਚ ਹੰਗਾਮੇ ਮਗਰੋਂ ਸੰਯੁਕਤ ਕਿਸਾਨ ਮਰੋਚੇ ਨੇ ਜਾਰੀ ਕੀਤਾ ਵੱਡਾ ਬਿਆਨ

Farmer Protest : Farmer Dies Returning Tractor parade Delhi ਕਿਸਾਨ ਅੰਦੋਲਨ ਦੌਰਾਨ ਆਈ ਮੰਦਭਾਗੀ ਖ਼ਬਰ ! ਟਰੈਕਟਰ ਪਰੇਡ ਤੋਂ ਵਾਪਸ ਆ ਰਹੇ ਕਿਸਾਨ ਦੀ ਮੌਤ

ਟਰੈਕਟਰ ਰੈਲੀ ਦੌਰਾਨ ਮੁਕਰਬਾ ਚੌਂਕ, ਟਰਾਂਸਪੋਰਟ ਨਗਰ, ITO ਸਮੇਤ ਹੋਰ ਥਾਵਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ।  ਗਣਤੰਤਰ ਦਿਵਸ ਮੌਕੇ ਕੁੱਝ ਸ਼ਰਾਰਤੀ ਅਨਸਰ ਲਾਲ ਕਿਲ੍ਹਾ ਕੰਪਲੈਕਸ 'ਚ ਦਾਖ਼ਲ ਹੋ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ। ਹਾਲਾਂਕਿ ਬਾਅਦ 'ਚ ਪੁਲਿਸ ਵੱਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ ਸੀ।

-PTCNews

Related Post