ਕਿਸਾਨਾਂ ਦੇ ਧਰਨੇ ਦਾ ਮਾਮਲਾ ਪੁੱਜਾ ਹਾਈਕੋਰਟ, ਸੁਣਵਾਈ ਅੱਜ

By  Jashan A March 6th 2019 08:35 AM

ਕਿਸਾਨਾਂ ਦੇ ਧਰਨੇ ਦਾ ਮਾਮਲਾ ਪੁੱਜਾ ਹਾਈਕੋਰਟ, ਸੁਣਵਾਈ ਅੱਜ,ਚੰਡੀਗੜ੍ਹ: ਪਿਛੇਲ ਦਿਨੀਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਅੰਮ੍ਰਿਤਸਰ-ਦਿੱਲੀ ਰੇਲਵੇ ਮਾਰਗ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੋ ਅਜੇ ਵੀ ਜਾਰੀ ਹੈ।ਜਿਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਸਾਡੀਆਂ ਮੰਗਾਂ ਨਹੀਂ ਪੂਰੀਆਂ ਕੀਤੀਆਂ ਗਈਆਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

hc ਕਿਸਾਨਾਂ ਦੇ ਧਰਨੇ ਦਾ ਮਾਮਲਾ ਪੁੱਜਾ ਹਾਈਕੋਰਟ, ਸੁਣਵਾਈ ਅੱਜ

ਕਿਸਾਨ ਲਗਾਤਾਰ ਕਿਸਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ। ਇਸ ਨਾਲ ਰੇਲ ਆਵਾਜਾਈ 'ਤੇ ਕਾਫੀ ਬੁਰਾ ਅਸਰ ਪੈ ਰਿਹਾ ਅਤੇ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

hc ਕਿਸਾਨਾਂ ਦੇ ਧਰਨੇ ਦਾ ਮਾਮਲਾ ਪੁੱਜਾ ਹਾਈਕੋਰਟ, ਸੁਣਵਾਈ ਅੱਜ

ਬੀਤੇ ਦਿਨ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਗ ਹੋਈ ਪਰ ਮੀਟਿੰਗ ਕਿਸੇ ਨਤੀਜੇ 'ਤੇ ਨਾ ਪਹੁੰਚ ਸਕੀ। ਜਿਸ ਦੌਰਾਨ ਹੁਣ ਇਹ ਮਾਮਲਾ ਹਾਈਕੋਰਟ ਪਹੁੰਚ ਚੁੱਕਾ ਹੈ। ਜਿਸ ਦੀ ਸੁਣਵਾਈ ਅੱਜ 10 ਵਜੇ ਹੋਵੇਗੀ। ਕੋਰਟ ਵੱਲੋਂ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਨੇਤਾਵਾਂ ਨੂੰ ਅੱਜ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਉਥੇ ਹੀ ਹਾਈਕੋਰਟ ਨੇ ਏ.ਜੀ ਨੂੰ ਕਿਸਾਨ ਯੂਨੀਅਨ ਦੇ ਪ੍ਰਧਾਨ ਨਾਲ ਗੱਲ ਕਰਕੇ ਮਸਲਾ ਸੁਲਝਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਹਾਈਕੋਰਟ ਦੇ ਆਦੇਸ਼ ਤੇ ਆਪਣਾ ਪੱਖ ਰੱਖਣ ਲਈ ਕਿਸਾਨ ਆਗੂ ਚੰਡੀਗੜ੍ਹ ਪਹੁੰਚ ਚੁੱਕੇ ਹਨ।

hc ਕਿਸਾਨਾਂ ਦੇ ਧਰਨੇ ਦਾ ਮਾਮਲਾ ਪੁੱਜਾ ਹਾਈਕੋਰਟ, ਸੁਣਵਾਈ ਅੱਜ

ਜ਼ਿਕਰਯੋਗ ਹੈ ਕਿ ਧਰਨੇ ਨਾਲ ਰੇਲ ਆਵਾਜਾਈ ਠੱਪ ਹੋ ਗਈ ਹੈ।ਇਸ ਤੋਂ ਇਲਾਵਾ ਅੱਧਾ ਦਰਜਨ ਦੇ ਕਰੀਬ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਇਕ ਦਰਜਨ ਤੋਂ ਵੱਧ ਟਰੇਨਾਂ ਨੂੰ ਰੂਟ ਬਦਲ ਕੇ ਚਲਾਇਆ ਜਾ ਰਿਹਾ ਹੈ।

-PTC News

Related Post