ਹਰਿਆਣਾ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ

By  Shanker Badra November 28th 2020 05:48 PM

ਹਰਿਆਣਾ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ:ਅੰਬਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਹਰਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਦਿੱਲੀ ਤਾਂ ਪਹੁੰਚ ਗਏ ਪਰ ਪੁਲਿਸ ਹੁਣ ਉਨ੍ਹਾਂ 'ਤੇ ਪਰਚੇ ਦਰਜ ਕਰ ਰਹੀ ਹੈ।

Farmer protest shut water cannon faces attempt-to-murder charge । Navdeep Singh ਹਰਿਆਣਾਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ

ਅੰਬਾਲਾ ਦੇ ਚੰਡੀਗੜ੍ਹ ਹਾਈਵੇਅ ਉੱਤੇ ਕਿਸਾਨ ਉਤੇ ਪਾਣੀ ਦੀਆਂ ਬੁਛਾੜਾਂ ਕਰ ਰਹੀਆਂ ਜਲ ਤੋਪਾਂ ਦਾ ਮੂੰਹ ਮੋੜਨ ਵਾਲੇ ਨੌਜਵਾਨ ਉਤੇ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਨੌਜਵਾਨ ਨੇ ਵਾਟਰ ਕੈਨਨ ਉਤੇ ਚੜ੍ਹ ਕੇ ਪਾਣੀ ਬੰਦ ਕਰ ਦਿੱਤਾ ਸੀ। ਹਰਿਆਣਾ ਪੁਲਿਸ ਦੇ ਵਾਟਰ ਕੈਨਨ ਨੂੰ ਬੰਦ ਕਰਨ ਵਾਲੇ ਨਵਦੀਪ ਦੇ ਖਿਲਾਫ ਅੰਬਾਲਾ ਦੇ ਪੜਾਵ ਥਾਣੇ 'ਚ ਐੱਫ.ਆਈ.ਆਰ ਦਰਜ ਕੀਤੀ ਗਈ ਹੈ।

Farmer protest shut water cannon faces attempt-to-murder charge । Navdeep Singh ਹਰਿਆਣਾਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ਪੁਲਿਸ ਦਾ ਸ਼ਰਮਨਾਕ ਕਾਰਾ

ਦਰਅਸਲ 'ਚ ਜਦੋਂ ਕਿਸਾਨ ਦਿੱਲੀ ਕੂਚ ਕਰ ਹੋਏ ਹਰਿਆਣਾ ਵਿੱਚੋਂ ਲੰਘ ਰਹੇ ਸੀ ਤਾਂ ਹਰਿਆਣਾ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਜਦੋਂ ਕਿਸਾਨਾਂ ਨੂੰ ਖਦੇੜਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤਾਂ ਇੱਕ ਨੌਜਵਾਨ ਨੇ ਵਾਟਰ ਕੈਨਨ ਦੇ ਉੱਤੇ ਚੜ੍ਹ ਕੇ ਵਾਟਰ ਕੈਨਨ ਦਾ ਮਹੁੰ ਮੋੜ ਦਿੱਤਾ ਅਤੇ ਵਾਪਸ ਇੱਕ ਟਰਾਲੀ ਵਿੱਚ ਛਾਲ ਮਾਰ ਦਿੱਤੀ।

Farmer protest shut water cannon faces attempt-to-murder charge । Navdeep Singh ਹਰਿਆਣਾਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ਪੁਲਿਸ ਦਾ ਸ਼ਰਮਨਾਕ ਕਾਰਾ

25 ਨਵੰਬਰ 2020 ਨੂੰ ਅੰਬਾਲਾ ਵਿੱਚ ਨਵਦੀਪ ਨੇ ਹਰਿਆਣਾ ਪੁਲਿਸ ਦੇ ਵਾਟਰ ਕੈਨਨ ਉਤੇ ਚੜ੍ਹ ਕੇ ਉਸ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਸੀ। ਨਵਦੀਪ ਦੀ ਇਹ ਤਸਵੀਰ ਕਾਫ਼ੀ ਵਾਇਰਲ ਵੀ ਹੋਈ ਸੀ। ਜਿਸ ਤੋਂ ਬਾਅਦ ਨਵਦੀਪ ਨੂੰ ਦੇਸ਼ ਭਰ ਅਤੇ ਵਿਦੇਸ਼ਾ ਤੋਂ ਪੰਜਾਬੀਆ ਨੇ ਸ਼ਾਬਾਸ਼ੀ ਦਿੱਤੀ ਸੀ। ਨਵਦੀਪ ਸਿੰਘ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਉਸਦੇ ਪਿਤਾ ਵੀ ਕਈ ਸਾਲਾਂ ਤੋਂ ਕਿਸਾਨ ਜਥੇਬੰਦੀਆ ਨਾਲ ਜੁੜੇ ਹੋਏ ਹਨ।

-PTCNews

Related Post