ਪੰਜਾਬ ਸਰਕਾਰ ਨੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਹੁਕਮ

By  Jashan A December 5th 2018 06:44 PM

ਪੰਜਾਬ ਸਰਕਾਰ ਨੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਹੁਕਮ,ਚੰਡੀਗੜ: ਗੰਨੇ ਦੀ ਪਿੜਾਈ ਦੇ ਮਸਲੇ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਨੇ ਅੱਜ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕ ਕਿਸਾਨਾਂ ਨੂੰ ਅਦਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਕਿਸਾਨਾਂ ਦੇ ਬਕਾਏ ਦੇ ਭੁਗਤਾਨ ਲਈ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਵੱਲੋਂ ਚੁੱਕੇ ਕਰਜ਼ੇ ’ਤੇ ਵਿਆਜ ਦੇ ਰੂਪ ਵਿੱਚ 65 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਵੀ ਐਲਾਨ ਕੀਤਾ।

captain amrinder singh ਪੰਜਾਬ ਸਰਕਾਰ ਨੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਨੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਗੰਨੇ ਦੀ ਪਿੜਾਈ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ਜੋ ਪਹਿਲਾਂ ਹੀ ਦੋ ਹਫ਼ਤੇ ਪਛੜ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਟੇਟ ਐਸ਼ੋਰਡ ਪ੍ਰਾਈਸ (ਐਸ.ਏ.ਪੀ.) ਦੇ 310 ਰੁਪਏ ਪ੍ਰਤੀ ਕੁਇੰਟਲ ਵਿੱਚੋਂ 25 ਰੁਪਏ ਪ੍ਰਤੀ ਕੁਇੰਟਲ ਸਿੱਧੇ ਤੌਰ ’ਤੇ ਕਿਸਾਨਾਂ ਨੂੰ ਅਦਾ ਕੀਤਾ ਜਾਣਗੇ ਜਦਕਿ ਬਾਕੀ 285 ਰੁਪਏ ਪ੍ਰਤੀ ਕੁਇੰਟਲ ਦਾ ਭੁਗਤਾਨ ਕਿਸਾਨਾਂ ਨੂੰ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਕੀਤਾ ਜਾਵੇਗਾ।

captain amrinder singh ਪੰਜਾਬ ਸਰਕਾਰ ਨੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਉਨਾਂ ਦੀ ਸਰਕਾਰੀ ਰਿਹਾਇਸ਼ ’ਤੇ ਪ੍ਰਾਈਵੇਟ ਮਿੱਲ ਮਾਲਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ (ਵਿਕਾਸ) ਨੂੰ ਪਿੜਾਈ ਦਾ ਨਿਰਵਿਘਨ ਕੰਮ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਖੰਡ ਮਿੱਲ ਮਾਲਕਾਂ ਅਤੇ ਸੂਬਾ ਸਰਕਾਰ ਦਰਮਿਆਨ ਹੋਏ ਸਮਝੌਤੇ ਨੂੰ ਪੂਰਨ ਢੰਗ ਨਾਲ ਅਮਲੀਜਾਮਾ ਪਹਿਨਾਉਣ ਲਈ ਆਖਿਆ।

captain amrinder singh ਪੰਜਾਬ ਸਰਕਾਰ ਨੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਹੁਕਮ

ਸਾਲ 2015-16 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਦੀ ਅਦਾਇਗੀ ਦੇ ਨਿਪਟਾਰੇ ਲਈ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਵੱਲੋਂ ਚੁੱਕੇ 200 ਕਰੋੜ ਰੁਪਏ ਦੇ ਕਰਜ਼ੇ ਦੇ ਵਿਆਜ ਨੂੰ ਸਹਿਣ ਕਰਨ ਲਈ ਸਾਲ 2015 ਵਿੱਚ ਸੂਬਾ ਸਰਕਾਰ ਦੁਆਰਾ ਪ੍ਰਗਟਾਈ ਵਚਨਬੱਧਤਾ ਦੀ ਲੀਹ ’ਤੇ ਮੁੱਖ ਮੰਤਰੀ ਨੇ ਵਿਆਜ ਦੀ ਲਗਪਗ 65 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ ’ਤੇ ਕਿਸਾਨਾਂ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਪ੍ਰਾਈਵੇਟ ਮਿੱਲ ਮਾਲਕਾਂ ਵੱਲ 192 ਕਰੋੜ ਰੁਪਏ ਦੇ ਬਕਾਏ ’ਚੋਂ ਕੁਝ ਅਦਾਇਗੀ ਕੀਤੀ ਜਾ ਸਕੇ।

ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਦੀ ਕਿਸਾਨਾਂ ਦੀ ਬਕਾਇਆ ਰਾਸ਼ੀ ਉਨਾਂ ਵੱਲੋਂ ਸਿੱਧੇ ਤੌਰ ’ਤੇ ਛੇਤੀ ਤੋਂ ਛੇਤੀ ਅਦਾ ਕਰ ਦਿੱਤੀ ਜਾਵੇਗੀ। ਮੀਟਿੰਗ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ,

ਵਿੱਤ ਕਮਿਸ਼ਨਰ ਵਿਕਾਸ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।ਇਸ ਦੌਰਾਨ ਮੀਟਿੰਗ ਵਿੱਚ ਹਾਜ਼ਰ ਪ੍ਰਾਈਵੇਟ ਮਿੱਲ ਮਾਲਕਾਂ ਵਿੱਚ ਰਜਿੰਦਰ ਸਿੰਘ ਚੱਢਾ, ਕਮਲ ਓਸਵਾਲ, ਰਾਣਾ ਇੰਦਰ ਪ੍ਰਤਾਪ ਸਿੰਘ, ਜਰਨੈਲ ਸਿੰਘ ਵਾਹਦ ਅਤੇ ਕੁਨਲ ਯਾਦਵ ਸ਼ਾਮਲ ਸਨ।

-PTC News

Related Post