ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਭੇਟ, ਅੱਕੇ ਕਿਸਾਨ ਨੇ ਨਿਗਲਿਆ ਜ਼ਹਿਰ

By  Joshi October 24th 2018 04:22 PM -- Updated: October 24th 2018 04:26 PM

ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਭੇਟ, ਅੱਕੇ ਕਿਸਾਨ ਨੇ ਨਿਗਲਿਆ ਜ਼ਹਿਰ,ਮਾਨਸਾ: ਪਿਛਲੇ ਕੁਝ ਸਮੇਂ ਤੋਂ ਸੂਬੇ ਅੰਦਰ ਕਰਜ਼ੇ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੀ ਗਿਣਤੀ 'ਚ ਘਾਟਾ ਨਹੀਂ ਹੋ ਰਿਹਾ ਹੈ। ਇਸ ਦੇ ਚਲਦਿਆਂ ਇੱਕ ਹੋਰ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਫਸਲ ਦੀ ਪੈਦਾਵਾਰ ਘੱਟ ਹੋਣ ਕਾਰਨ ਤੇ ਕਰਜ਼ੇ ਤੋਂ ਪਰੇਸ਼ਾਨ ਪਿੰਡ ਮੂਸਾ ਦੇ ਰਹਿਣ ਵਾਲੇ 27 ਸਾਲਾ ਕਿਸਾਨ ਕੁਲਵੀਰ ਸਿੰਘ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਸਿਰ ਬੈਂਕ ਅਤੇ ਆੜਤੀ ਦਾ 10 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਸੂਤਰਾਂ ਅਨੁਸਾਰ ਕੁਲਵੀਰ ਝੋਨੇ ਦੀ ਫਸਲ ਦਾ ਝਾੜ ਘੱਟ ਹੋਣ ਕਾਰਨ ਪ੍ਰੇਸ਼ਾਨ ਸੀ। ਹੋਰ ਪੜ੍ਹੋ: ਇੱਕ ਹੋਰ ਕੈਨੇਡੀਅਨ ਲੀਡਰ ਰਾਜ ਗਰੇਵਾਲ ਦੇ ਵਿਆਹ ਦੀਆਂ ਤਿਆਰੀਆਂ,ਦੇਖੋ ਤਸਵੀਰਾਂ ਇਸ ਪ੍ਰੇਸ਼ਾਨੀ ਦੇ ਚਲਦਿਆਂ ਉਹ ਸ਼ਰਾਬ ਦਾ ਆਦੀ ਹੋ ਗਿਆ ਸੀ ਤੇ ਬੀਤੀ ਦਿਨੀ ਸ਼ਰਾਬ ਦੇ ਭੁਲੇਖੇ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਘਰ ਵਾਲਿਆਂ ਨੇ ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਦਿੱਤਾ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਸ ਦੀ ਮੌਤ ਹੋ ਗਈ। ਨਾਲ ਹੀ ਜਦੋ ਸਥਾਨਕ ਪੁਲਿਸ ਨੂੰ ਇਸ ਘਟਨਾ ਦਾ ਪਤਾ ਚੱਲਿਆ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। —PTC News

Related Post