ਮੁੱਖ ਮੰਤਰੀ ਵੱਲੋਂ ਮੀਂਹ ਤੇ ਤੂਫਾਨ ਦੇ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

By  Jashan A April 17th 2019 08:04 PM

ਮੁੱਖ ਮੰਤਰੀ ਵੱਲੋਂ ਮੀਂਹ ਤੇ ਤੂਫਾਨ ਦੇ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇ-ਮੌਸਮੀ ਮੀਂਹ ਅਤੇ ਤੂਫਾਨ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

Punjab ਮੁੱਖ ਮੰਤਰੀ ਵੱਲੋਂ ਮੀਂਹ ਤੇ ਤੂਫਾਨ ਦੇ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਫਸਲਾਂ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਫਸਲਾਂ ਦੇ ਨੁਕਸਾਨ ਦਾ ਅੰਦਾਜਾ ਲਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਫਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾ ਸਕੇ।

ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਵਾਅਦਾ

Punjab ਮੁੱਖ ਮੰਤਰੀ ਵੱਲੋਂ ਮੀਂਹ ਤੇ ਤੂਫਾਨ ਦੇ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਬਿਨਾ ਕਿਸੀ ਦੇਰੀ ਤੋਂ ਗਿਰਦਾਵਰੀ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਹੈ। ਮੌਸਮ ਦੀ ਖਰਾਬੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਵਾਸਤੇ ਵਿਸ਼ੇਸ਼ ਗਿਰਦਾਵਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਪ੍ਰਾਥਮਿਕਤਾ ਦੇ ਆਧਾਰ ’ਤੇ ਇਹ ਅਨੁਮਾਨ ਲਾਉਣ ਦੇ ਨਿਰਦੇਸ਼ ਦਿੱਤੇ ਹਨ।

-PTC News

Related Post